ਅਕਾਲੀ ਦਲ ਦਾ ਵੱਡਾ ਐਕਸ਼ਨ, ਪਾਰਟੀ ਆਗੂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢਿਆ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ ਪਾਰਟੀ ‘ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਜਗਮੀਤ ਸਿੰਘ ਬਰਾੜ ਨੂੰ ਬਹੁਤ ਵਾਰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਆਨਾ ਕਾਨੀ ਕਰਦੇ ਨਜ਼ਰ ਆ ਰਹੇ ਸਨ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਮਲੂਕਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼੍ਰੋਮਣੀ ਅਕਾਲੀ ਅੰਦਰ ਪਾੜ ਨਹੀਂ ਪਾਉਣ ਦਿੱਤਾ ਜਾਵੇਗਾ ਜਦਕਿ ਜਿਹੜਾ ਵਿਅਕਤੀ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ ਉਸ ਦਾ ਅਕਾਲੀ ਦਲ ‘ਚ ਨਿੱਘਾ ਸਵਾਗਤ ਹੈ।
ਉਹਨਾਂ ਕਿਹਾ ਕਿ ਜੇ ਉਹ ਦਫ਼ਤਰ ਵਿੱਚ ਆਉਂਦੇ ਤੇ ਆਪਣੀ ਗੱਲ ਰੱਖਦੇ ਤਾਂ ਉਸ ਤੇ ਵਿਚਾਰ ਚਰਚਾ ਕੀਤੀ ਜਾਂਦੀ ਪਰ ਉਹ ਆਪ ਨਾ ਆ ਕੇ ਚਿੱਠੀਆਂ ਭੇਜ ਦਿੰਦੇ ਸਨ। ਇਸ ਲਈ ਉਹਨਾਂ ਨੇ ਇਹ ਫ਼ੈਸਲਾ ਲੈਣਾ ਹੀ ਜ਼ਰੂਰੀ ਸਮਝਿਆ।