News

ਅਕਾਲੀ ਦਲ ਦੀ ਕੈਬਨਿਟ ਮੰਤਰੀ ਧਰਮਸੋਤ ਨੂੰ ਧਮਕੀ? ਕਹਿੰਦੇ ਤਿਆਰ ਰਹੇ ਡਾਕੂ ਸਿੰਘ ਧਰਮਸੋਤ, ਲੱਤਾਂ ਤੋਂ ਬੰਨ੍ਹ ਕੇ ਲਿਆਂਵਾਂਗੇ?

Akali Dal

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ‘ਤੇ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੀਬੀਆਈ ਜਾਂਚ ਲਈ ਸੜਕਾਂ ‘ਤੇ ਹੰਗਾਮਾਂ ਕਰ ਰਹੇ ਨੇ, ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਮਾਲੇ ‘ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਦੀ ਅਗਵਾਈ ਹੇਠ ਮੋਹਾਲੀ ਵਿਖੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਕਬੱਡੀ ਦੇ ਉੱਘੇ ਖਿਡਾਰੀ ਮਨਦੀਪ ਗੋਰਾ ਪੰਜਗਰਾਈਂ ਨੇ ਦੁਨੀਆ ਨੂੰ ਕਿਹਾ ਅਲਵਿਦਾ, ਛਾਈ ਸੋਗ ਦੀ ਲਹਿਰ

ਬੰਟੀ ਰੁਮਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਐੱਸ.ਸੀ ਪੋਸਟ-ਮੈਟਰਿਕ ਸਕਾਲਰਸ਼ਿਪ ਮਾਮਲੇ ‘ਚ ਕਾਂਗਰਸ ਵੱਲੋਂ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ ਜਿਸ ਨਾਲ 1 ਲੱਖ 80 ਹਜ਼ਾਰ ਗਰੀਬ ਬੱਚਿਆਂ ਦੀ ਪੜ੍ਹਾਈ ਅਤੇ ਉਹਨਾਂ ਦਾ ਭਵਿੱਖ ਬਰਬਾਦ ਹੋ ਗਿਆ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਇਸ ਮਾਮਲੇ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 3 ਸਾਲ ਤੋਂ ਕੁਆਰੰਨਟੀਨ ਹੋਏ ਹਨ ਅਤੇ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਰਹੇ।

ਉਹਨਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਇਸ ਮਾਮਲੇ ਦੀ ਨਿਰਪੱਖ ਹੋ ਕੇ ਸੀਬੀਆਈ ਜਾਂਚ ਜ਼ਰੂਰ ਕਰਵਾਈ ਜਾਵੇਗੀ। ਦੱਸ ਦਈਏ ਕਿ ਸਿਰਫ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਘੁਟਾਲੇ ਮਾਮਲੇ ‘ਚ ਹੀ ਨਹੀਂ ਬਲਕਿ ਜ਼ਹਿਰੀਲੀ ਸ਼ਰਾਬ, ਨਜ਼ਾਇਜ ਮਾਇਨਿੰਗ ਮਾਮਲੇ ‘ਚ ਵੀ ਵਿਰੋਧੀਆਂ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਇਹਨਾਂ ਮਾਮਲਿਆਂ ‘ਚ ਕੈਪਟਨ ਸਰਕਾਰ ਵੱਲੋਂ ਆਮ ਲੋਕਾਂ ਨਾਲ ਇਨਸਾਫ਼ ਕੀਤਾ ਜਾਂਦਾ ਹੈ ਜਾਂ ਨਹੀਂ।

Click to comment

Leave a Reply

Your email address will not be published. Required fields are marked *

Most Popular

To Top