News

ਅਕਾਲੀ ਦਲ ਦੀ ਪੀਐਮ ਮੋਦੀ ਨੂੰ ਅਪੀਲ, ਖੇਤੀ ਕਾਨੂੰਨ ਰੱਦ ਕੀਤੇ ਜਾਣ

ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦੇ ਚਲਦੇ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਤੋਂ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।

ਸਮਾਚਾਰ ਏਜੰਸੀ ਏਐਨਆਈ ਮੁਤਾਬਕ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਦੇਸ਼ ਦੀ ਆਵਾਜ਼, ਦੇਸ਼ ਦੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਜਲਦੀ ਹੀ ਇਹ 3 ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉੱਥੇ ਹੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, “ਕੈਪਟਨ ਸਾਹਬ ਦਾ ਫਰਜ ਬਣਦਾ ਹੈ ਕਿ ਉਹ ਦਿੱਲੀ ਜਾ ਕੇ ਬੇਕਸੂਰ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਉਹਨਾਂ ਖਿਲਾਫ ਹੋਏ ਕੇਸਾਂ ਨੂੰ ਬੰਦ ਕਰਨ ਜਿਸ ਨਾਲ 200-300 ਨੌਜਵਾਨਾਂ ਦੀ ਜ਼ਿੰਦਗੀ ਖਰਾਬ ਨਾ ਹੋਵੇ। 26 ਜਨਵਰੀ ਤੋਂ ਉਹਨਾਂ ਨੌਜਵਾਨਾਂ ਨੂੰ ਬੰਦ ਕਰ ਕੇ ਰੱਖਿਆ ਹੈ ਲਾਲ ਕਿਲ੍ਹੇ ਦੇ ਥਾਣੇ ਤੇ ਇਕ ਵੀ ਐਫਆਈਆਰ ਹੋਈ ਹੈ?

Click to comment

Leave a Reply

Your email address will not be published.

Most Popular

To Top