News

ਅਕਾਲੀ ਦਲ ਦੀ ਹਾਰ ਤੋਂ ਬਾਅਦ ਜੱਥੇਦਾਰ ਦਾ ਵੱਡਾ ਬਿਆਨ, ਅਕਾਲੀ ਦਲ ਦਾ ਖਤਮ ਹੋਣਾ ਸਿੱਖਾਂ ਲਈ ਖਤਰਨਾਕ

ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਨਾਲ ਪੰਜਾਬ ਦੀ ਸਿਆਸਤ ਵਿੱਚ ਜ਼ਬਰਦਸਤ ਤਬਦੀਲੀ ਵੇਖਣ ਨੂੰ ਮਿਲੀ ਏ  ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਏ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ  ਨੂੰ ਪੰਜਾਬ ਵਿੱਚ ਸਿਰਫ 4 ਸੀਟਾਂ ਹੀ ਮਿਲੀਆਂ ਨੇ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ।

No one ever questioned Sukhbir's leadership abilities: Parkash Singh Badal  | Cities News,The Indian Express

ਇਸ ਵਿੱਚ ਉਨ੍ਹਾਂ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਚਿੰਤਾ ਪ੍ਰਗਟਾਈ ਤਾਂ ਉੱਥੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਆਖਿਆ ਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦੇਸ਼ਾਂ ਵਿਦੇਸ਼ਾਂ ਵਿਚੋਂ ਸਿਖਾਂ ਦੇ ਫੋਨ ਤੇ ਈ-ਮੇਲ ਆ ਰਹੀਆਂ ਹਨ ਜਿਸ ਰਾਹੀਂ ਲੋਕ ਅਕਾਲੀ ਦਲ ਦੀ ਹਰ ਤੇ ਚਿੰਤਾ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਰ ਸਿੱਖਾਂ ਲਈ ਘਾਤਕ ਹੋ ਸਕਦੀ ਹੈ।

ਉਹਨਾਂ ਇਹ ਵੀ ਆਖਿਆ ਕਿ ਮੈਂ ਦਿੱਲੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਦੀ ਹਾਰ ਦੇਸ਼ ਲਈ ਵੀ ਘਾਤਕ ਹੋ ਸਕਦੀ ਹੈ  ਉਨ੍ਹਾਂ ਸਿੱਖਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸਿਰਫ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ ਇਹ ਇੱਕ ਸੋਚ ਹੈ ਜੋ ਕਿ ਬਰਕਰਾਰ ਰਹਿਣੀ ਬਹੁਤ ਜ਼ਰੂਰੀ ਹੈ।

ਜਥੇਦਾਰ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਬੋਲਬਾਣੀ ਬਹੁਤ ਹੀ ਨੀਵੇਂ ਪੱਧਰ ਸੀ ਹੋ ਗਈ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਪੁਰਾਣੇ ਅੰਦਾਜ਼ ਚ ਵਾਪਿਸ ਆਉਣ ਦੀ ਲੋੜ ਹੈ। ਓਹਨਾਂ ਦੱਸਿਆ ਕਿ ਸੰਨ 1920 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਇਸ ਲਈ ਸਾਨੂੰ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਸਾਨੂੰ ਅਕਾਲੀ ਦਲ ਨੂੰ ਦੁਬਾਰਾ ਉੱਪਰ ਚੁੱਕਣ ਦੀ ਜ਼ਰੂਰਤ ਹੈ।

ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਸਿੱਖਾਂ ਨੂੰ ਤਾਕਤ ਮਿਲੇ ਅਤੇ ਸਿੱਖ ਦੁਬਾਰਾ ਇਕੱਠੇ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ  ਦੀ ਤਰਜਮਾਨੀ ਤੇ ਦੁਬਾਰਾ ਅਕਾਲੀ ਦਲ ਨੂੰ ਉੱਪਰ ਚੁੱਕਣ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਸਾਹਮਣੇ ਆਏ ਸੀ ਜਿਸ ਵਿੱਚ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੀਸਰੇ ਨੰਬਰ ਤੇ ਆ ਗਈ।

ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨਤੀਜਿਆਂ ਮਗਰੋਂ ਪ੍ਰੈਸ ਨੂੰ ਸੰਬੋਧਿਤ ਹੁੰਦਿਆਂ ਕਿਹਾ ਸੀ ਕਿ ਅਸੀਂ ਲੋਕਾਂ ਦੇ ਦਿੱਤੇ ਫਤਵੇ ਨੂੰ ਪ੍ਰਵਾਨ ਕਰਦੇ ਹਾਂ ਪਰ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਹੋਈ ਹਾਰ ਅਕਾਲੀ ਦਲ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਕ ਵੀਡੀਓ ਜਾਰੀ ਕਰਕੇ ਸਿੱਖਾਂ ਨੂੰ ਦੁਬਾਰਾ ਇਕੱਠੇ ਹੋਣ ਦੀ ਅਪੀਲ ਕੀਤੀ ਹੈ।

Click to comment

Leave a Reply

Your email address will not be published.

Most Popular

To Top