News

ਅਕਾਲੀ ਦਲ ਦੇ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਡੇਰਾਬੱਸੀ ਵਿੱਚ ਰੈਲੀ ਕੀਤੀ ਗਈ। ਇੱਥੇ ਉਹਨਾਂ ਨੇ ਪਾਰਟੀ ਦੇ 5ਵੇਂ ਉਮੀਦਵਾਰ ਦਾ ਐਲਾਨ ਵਿਧਾਨ ਸਭਾ ਚੋਣਾਂ ਲਈ ਕੀਤਾ ਹੈ। ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਸ਼ਰਮਾ ਦੇ ਨਾਂ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐੱਨ. ਕੇ. ਸ਼ਰਮਾ ਨੂੰ ਵਿਧਾਨ ਸਭਾ ਚੋਣਾਂ ’ਚ ਜਿੱਤ ਦਿਵਾ ਕੇ ਵਿਧਾਇਕ ਬਣਾ ਦਿਓ ਅਤੇ ਜ਼ੀਰਕਪੁਰ ਦੇ ਸਾਰੇ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ’ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸਣੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। 

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਵੀ ਸ਼ਬਦੀ ਹਮਲੇ ਕੀਤੇ। ਉਹਨਾਂ ਕਿਹਾ ਕਿ ਕੈਪਟਨ ਸਾਬ੍ਹ ਤੁਹਾਨੂੰ ਮੁੱਖ ਮੰਤਰੀ ਬਣਾਉਣ ਵਾਲੀ ਵੀ ਜਨਤਾ ਹੀ ਸੀ ਅਤੇ ਲਾਉਣ ਵਾਲੀ ਵੀ ਜਨਤਾ ਹੀ ਹੈ। ਕੈਪਟਨ ਸਾਬ੍ਹ ਹੁਣ ਤਿਆਰ ਹੋ ਜਾਓ, ਹੁਣ ਤੁਹਾਨੂੰ ਅਪਣੀ ਕੁਰਸੀ ਛੱਡ ਕੇ ਜਾਣਾ ਹੀ ਪੈਣਾ ਹੈ।

ਉਹਨਾਂ ਕਿਹਾ ਕਿ ਮੈਂ ਅੱਜ ਤਕ ਇੰਨਾ ਮਾੜਾ ਮੁੱਖ ਮੰਤਰੀ ਕਦੇ ਨਹੀਂ ਦੇਖਿਆ। ਵਿਕਾਸ ਕਾਰਜਾਂ ਦੇ ਕੰਮ ਤਾਂ ਸਿਰਫ ਅਕਾਲੀ ਦਲ ਦੀ ਸਰਕਾਰ ਨੇ ਹੀ ਕੀਤੇ ਹਨ, ਕੈਪਟਨ ਨੇ ਨਹੀਂ। ਸਿਰਫ ਪੰਜਾਬ ਹੀ ਹੈ, ਜਿੱਥੇ ਦੋ ਇੰਟਰਨੈਸ਼ਨਲ ਏਅਰਪੋਰਟ ਹਨ। ਪੰਜਾਬ ’ਚ ਸਾਰੇ ਏਅਰਪੋਰਟ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਬਣੇ ਹਨ, ਇਕ ਵੀ ਨਿਸ਼ਾਨੀ ਕਾਂਗਰਸ ਦੀ ਨਹੀਂ ਹੈ।

ਸਾਰੇ ਪੰਜਾਬ ਨੂੰ ਸ਼ਹਿਰਾਂ ਨਾਲ ਜੋੜਨ ਲਈ ਅਕਾਲੀ ਦਲ ਦੇ ਵੇਲੇ ਹੀ ਸੜਕਾਂ ਬਣਾਈਆਂ ਗਈਆਂ ਸਨ। ਕੈਪਟਨ ਵੱਲੋਂ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾਉਣ ਦਾ ਪਾਪਾ ਕੀਤਾ ਗਿਆ ਹੈ। ਮੈਂ ਸਮਝਦਾ ਹਾਂ ਕਿ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਵਾਲਾ ਇਸ ਤੋਂ ਵੱਡਾ ਹੋਰ ਕੋਈ ਕੀ ਪਾਪ ਕਰ ਸਕਦਾ ਹੈ।

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਬੋਲਦੇ ਹੋਏ ਕਿਹਾ ਕਿ ਜਿੰਨੀਆਂ ਵੀ ਸਕੀਮਾਂ ਬਾਦਲ ਸਰਕਾਰ ਦੇ ਵੇਲੇ ਬਣੀਆਂ ਸਨ ਉਹਨਾਂ ਨੂੰ ਕੈਪਟਨ ਦੀ ਸਰਕਾਰ ਨੇ ਬੰਦ ਕਰ ਦਿੱਤਾ ਹੈ। ਬਾਦਲ ਸਰਕਾਰ ਨੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਸਕਾਲਰਸ਼ਿਪ ਲਾਗੂ ਕੀਤੀ ਸੀ ਕੈਪਟਨ ਸਰਕਾਰ ਨੇ ਉਹ ਵੀ ਬੰਦ ਕਰ ਦਿੱਤੀ। ਉਹਨਾਂ ਨੇ ਹੁਣ ਤਕ 4 ਲੱਖ ਬੱਚੇ ਪੜ੍ਹਾਈ ਤੋਂ ਵਾਂਝੇ ਕੀਤੇ ਹਨ। ਉਹਨਾਂ ਦੀ ਸਰਕਾਰ ਆਉਣ ਤੋਂ ਬਾਅਦ ਉਹ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਗੇ।

Click to comment

Leave a Reply

Your email address will not be published. Required fields are marked *

Most Popular

To Top