ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ED ਨੇ ਮਾਰਿਆ ਛਾਪਾ

 ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ED ਨੇ ਮਾਰਿਆ ਛਾਪਾ

ਈਡੀ ਵੱਲੋਂ ਅੱਜ ਪੰਜਾਬ ਅਤੇ ਦਿੱਲੀ ਤੋਂ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਉੱਥੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ ਤੇ ਅੱਜ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੀਪ ਮਲਹੋਤਰਾ ਦੇ ਹੋਰ ਟਿਕਾਣਿਆਂ ਤੇ ਵੀ ਈਡੀ ਵੱਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲ ਰਹੀ ਹੈ।

PunjabKesari

ਈਡੀ ਵੱਲੋਂ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ, ਦੇ ਬਾਰੇ ਫਿਲਹਾਲ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਦੱਸ ਦਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ 2021-22 ਦੀ ਆਬਕਾਰੀ ਨੀਤੀ ਤਹਿਤ ਘੁਟਾਲੇ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ।

ਸੀਬੀਆਈ ਤੇ ਈਡੀ ਦੋਵਾਂ ਨੇ ਸਿਸੋਦੀਆ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ 6 ਸੂਬਿਆਂ ਵਿੱਚ 40 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਈਡੀ ਨੇ ਕਈ ਰਾਜਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਸੀ।

Leave a Reply

Your email address will not be published.