ਅਕਾਲੀ ਦਲ ਨੂੰ ਵੱਡਾ ਝਟਕਾ, ਉੱਘੇ ਆਗੂ ਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

 ਅਕਾਲੀ ਦਲ ਨੂੰ ਵੱਡਾ ਝਟਕਾ, ਉੱਘੇ ਆਗੂ ਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮਨਜੀਤ ਸਿੰਘ ਟੀਟੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਸ਼ੁੱਕਰਵਾਰ ਸ਼ਾਮ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪਾਰਟੀ ਆਗੂਆਂ ਵਿੱਚ ਉਹਨਾਂ ਨੂੰ ਅਸਤੀਫ਼ਾ ਵਾਪਸ ਲੈਣ ਸਬੰਧੀ ਮਨਾਉਣ ਦੀ ਕਵਾਇਦ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਦੀ 30-35 ਸਾਲ ਤੋਂ ਵੱਧ ਸੇਵਾ ਕੀਤੀ ਹੈ।

senior leader of akali dal manjit singh titu resigned from the party

ਉਹ ਪਾਰਟੀ ਦੇ ਨਾਲ ਹਰ ਸਮੇਂ ਚੱਟਾਨ ਵਾਂਗ ਖੜ੍ਹੇ ਰਹੇ ਹਨ ਅਤੇ ਪਾਰਟੀ ਦੇ ਹਰ ਪ੍ਰੋਗਰਾਮ ਨੂੰ ਈਮਾਨਦਾਰੀ ਅਤੇ ਵਫ਼ਾਦਾਰੀ ਨਾਲ ਨੇਪਰੇ ਚਾੜ੍ਹਿਆ। ਪਾਰਟੀ ਨੇ ਉਹਨਾਂ ਨੂੰ ਇਸ ਦੌਰਾਨ ਕਾਫ਼ੀ ਮਾਣ-ਸਤਿਕਾਰ ਵੀ ਬਖ਼ਸ਼ਿਆ, ਜਿਸ ਦੇ ਲਈ ਉਹ ਪਾਰਟੀ ਦੇ ਸ਼ੁਕਰਗੁਜ਼ਾਰ ਹਨ ਪਰ ਪਿਛਲੇ ਕੁਝ ਮਹੀਨਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਜੱਥੇਦਾਰ ਕੁਲਵੰਤ ਸਿੰਘ ਮੰਨਣ ਨੇ ਉਹਨਾਂ ਨੂੰ ਪਾਰਟੀ ਵਿੱਚ ਇੱਕ ਖੂੰਜੇ ਲਾ ਦਿੱਤਾ ਹੈ ਅਤੇ ਕੁਝ ਹੋਰ ਲੋਕ ਉਹਨਾਂ ਨੂੰ ਕਾਫ਼ੀ ਦੇਰ ਤੋਂ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਪਾਰਟੀ ਵਿੱਚ ਉਹਨਾਂ ਦਾ ਸਾਹ ਘੁਟ ਰਿਹਾ ਸੀ।

ਇਸੇ ਕਰਕੇ ਉਹ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਏ ਹਨ। ਉਹਨਾਂ ਪਾਰਟੀ ਦੇ ਇਲਜ਼ਾਮ ਲਾਇਆ ਕਿ ਹੁਣ ਪਾਰਟੀ ਵਿੱਚ ਵਫ਼ਾਦਾਰ ਅਤੇ ਪੁਰਾਣੇ ਵਰਕਰਾਂ ਦੀ ਕਦਰ ਨਹੀਂ ਰਹਿ ਗਈ, ਸਗੋਂ ਕੁਝ ਅਜਿਹੇ ਲੋਕਾਂ ਦਾ ਗਲਬਾ ਬਣ ਗਿਆ ਹੈ ਜਿਹੜੇ ਪਾਰਟੀ ਵਿੱਚ ਰਹਿ ਕੇ ਆਪਣੇ ਨਿੱਜੀ ਫਾਇਦੇ ਲੈਣ ਵਿੱਚ ਰੁੱਝੇ ਹੋਏ ਹਨ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਤੋਂ ਕੌਂਸਲਰ ਵੀ ਰਹੇ ਹਨ ਅਤੇ ਉਨ੍ਹਾਂ ਅਸਤੀਫਾ ਦੇਣ ਤੋਂ ਪਹਿਲਾਂ ਆਪਣੇ ਵਾਰਡ ਵਾਸੀਆਂ ਅਤੇ ਹੋਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਇਹ ਕਦਮ ਚੁੱਕਿਆ ਹੈ। ਆਪਣੇ ਅਸਤੀਫੇ ਦੀ ਕਾਪੀ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੂੰ ਵ੍ਹਟਸਐਪ ਅਤੇ ਮੇਲ ਕਰ ਦਿੱਤੀ ਹੈ।

 

Leave a Reply

Your email address will not be published. Required fields are marked *