News

ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਦਰਬਾਰਾ ਸਿੰਘ ਗੁਰੂ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਹੈ। ਇਸ ਅਸਤੀਫ਼ੇ ਵਿੱਚ ਦਰਬਾਰਾ ਸਿੰਘ ਗੁਰੂ ਨੇ ਕੋਈ ਵੀ ਕਾਰਨ ਸਪੱਸ਼ਟ ਨਹੀਂ ਲਿਖਿਆ।

1986 Nakodar firing accused Darbara Singh Guru likely Fatehgarh Sahib Badal  Dal nominee

ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ ਤੇ ਕੰਮ ਕਰਦੇ ਰਹੇ ਹਨ। ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ। ਜਿਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਿਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ।

ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। 2012 ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। 2017 ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ।

ਜਦਕਿ 2019 ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਵਿਧਾਨ ਸਭਾ ਹਲਕਾ ਭਦੌੜ ਰਿਜ਼ਰਵ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ 52,825 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਸ਼੍ਰੋਮਣੀ ਅਕਾਲੀ ਦਲ ਤੋਂ ਚੋਣ ਲੜੇ ਦਰਬਾਰਾ ਸਿੰਘ ਗੁਰੂ ਨੂੰ 45,656 ਵੋਟਾਂ ਪ੍ਰਾਪਤ ਹੋਈਆਂ ਸਨ ਅਤੇ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ।

Click to comment

Leave a Reply

Your email address will not be published.

Most Popular

To Top