News

ਅਕਾਲੀ ਦਲ ਨੇ ਇਕ ਹੋਰ ਉਮੀਦਵਾਰ ਉਮੀਦ ਐਲਾਨਿਆ

ਪੰਜਾਬ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਰੈਲੀਆਂ ਕਰ ਰਹੀ ਹੈ। ਸ਼੍ਰੋਮਣੀ ਅਕਾਲ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਉਹਨਾਂ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਨਾਂਅ ਦਾ ਐਲਾਨ ਕੀਤਾ ਹੈ।

ਅਕਾਲੀ ਦਲ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਚੁੱਕੀਆਂ ਹਨ ਤੇ ਉਹਨਾਂ ਨੇ ਕਈ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਡੇਰਾਬਸੀ ਤੋਂ ਐਨਕੇ ਸ਼ਰਮਾ, ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਵਿਰਸਾ ਸਿੰਘ ਵਲਟੋਹਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

ਉਹਨਾਂ ਨੇ ਭੁਲੱਥ ਵਿਖੇ ਰੈਲੀ ਕੀਤੀ ਸੀ ਜਿੱਥੇ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦੇ ਚਿੱਠੇ ਫੋਲੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਕੈਪਟਨ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ 4 ਸਾਲਾਂ ’ਚ ਲੋਕਾਂ ਨੂੰ ਸਿਵਾਏ ਲਾਰਿਆਂ ਅਤੇ ਝੂਠ ਦੇ ਕੁਝ ਨਹੀਂ ਦਿੱਤਾ।

ਝੂਠੀਆਂ ਸਹੂੰ ਖਾ ਕੇ ਝੂਠ ਦੇ ਸਹਾਰੇ ਹੀ ਸਰਕਾਰ ਚਲਾਈ ਗਈ ਹੈ। ਹੁਣ 1 ਸਾਲ ਰਹਿੰਦੀਆਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ। 2022 ਵਿਚ ਫਿਰ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ’ਚ ਵੱਧ-ਚੜ੍ਹ ਕੇ ਹਿੱਸਾ ਲੈਣ।

Click to comment

Leave a Reply

Your email address will not be published. Required fields are marked *

Most Popular

To Top