News

ਅਕਾਲੀ ਦਲ ਨੇ ਘੇਰਿਆ ਮੁੱਖ ਮੰਤਰੀ ਦਾ ਫਾਰਮ ਹਾਊਸ, ਸੁਖਬੀਰ ਬਾਦਲ ਹਿਰਾਸਤ ’ਚ

ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਵੈਕਸੀਨ ਵੇਚੇ ਜਾਣ ਦੇ ਕਥਿਤ ਘੁਟਾਲੇ ਨੂੰ ਲੈ ਕੇ ਜਾਣ ਦੇ ਕਥਿਤ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਕਾਂਗਰਸ ਤੇ ਹਮਲਾਵਰ ਹੈ। ਅਕਾਲੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਪੁਲਿਸ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ।

ਅਕਾਲੀਆਂ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਸਿਹਤ ਮੰਤਰੀ ਦੇ ਘਰ ਨੂੰ ਘੇਰਿਆ ਗਿਆ ਸੀ। ਸੁਖਬੀਰ ਬਾਦਲ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਬਲਬੀਰ ਸਿੱਧੂ ਨੂੰ ਤੁਰੰਤ ਮੁੱਖ ਮੰਤਰੀ ਵੱਲੋਂ ਬਰਖ਼ਾਸਤ ਨਾ ਕੀਤਾ ਗਿਆ ਤਾਂ ਅਕਾਲੀ ਦਲ 15 ਜੂਨ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਅਪਣੀ ਜ਼ਿੰਦਗੀ ਵਿੱਚ ਬਹੁਤ ਸਾਰੇ ਘੁਟਾਲੇ ਵੇਖੇ ਹਰ ਪਰ ਉਹਨਾਂ ਨੇ ਕੋਰੋਨਾ ਟੀਕਾ ਨੂੰ ਲੈ ਕੇ ਕੀਤੇ ਘੁਟਾਲੇ ਨੂੰ ਕਦੇ ਨਹੀਂ ਵੇਖਿਆ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਟੀਕੇ ਲਾਏ ਜਾ ਰਹੇ ਹਨ ਪਰ ਸਰਕਾਰ ਮੁਨਾਫ਼ਾ ਖੱਟ ਰਹੀ ਹੈ।

Click to comment

Leave a Reply

Your email address will not be published.

Most Popular

To Top