News

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬੋਨੀ ਅਜਨਾਲਾ ਨੇ ਅਜਨਾਲਾ ਤੋਂ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦੇ ਸਰਹੱਦੀ ਹਲਕਾ ਅਜਨਾਲਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਬੋਨੀ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐਸਡੀਐਮ ਅਜਨਾਲਾ ਹਰਕੰਵਲਜੀਤ ਸਿੰਘ ਅਤੇ ਤਹਿਸੀਲਦਾਰ ਰਾਜਪ੍ਰੀਤਪਾਲ ਸਿੰਘ ਕੋਲ ਦਾਖਲ ਕਰਵਾਇਆ।

Punjab assembly elections date 2022: Punjab to vote on February 20 instead  of February 14: Election Commission - The Economic Times

ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਉਹਨਾਂ ਨਾਲ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਜਤਿਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ ਹਾਜ਼ਰ ਸਨ। ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਉਣ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਅਰਦਾਸ ਕਰਵਾਈ ਅਤੇ ਆਪਣੇ ਪਿਤਾ ਸਾਬਕਾ ਸੰਸਦ ਮੈਂਬਰ ਡਾ.ਰਤਨ ਸਿੰਘ ਅਜਨਾਲਾ ਅਤੇ ਮਾਤਾ ਡਾ.ਅਵਤਾਰ ਕੌਰ ਤੋਂ ਅਸ਼ੀਰਵਾਦ ਲਿਆ।

ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਸਥਾਨਕ ਸ਼ਹਿਰ ਤੋਂ ਪਹੁੰਚੇ ਹੋਏ ਚੋਣਵੇਂ ਨੁਮਾਇੰਦਿਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਨੀ ਅਜਨਾਲਾ ਨੇ ਕਿਹਾ ਕਿ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ 10 ਮਾਰਚ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਹੋਵੇਗੀ। 

Click to comment

Leave a Reply

Your email address will not be published.

Most Popular

To Top