Uncategorized

ਅਕਾਲੀ ਲੀਡਰਾਂ ਨੇ ਚੱਕਤਾ ਕੰਮ, ਲਾਤੀ ਟਰੈਕਟਰ ਨੂੰ ਅੱਗ

ਅੱਜ ਪੂਰੇ ਪੰਜਾਬ ਵਿੱਚ ਕਿਸਾਨਾਂ ਅਤੇ ਹੋਰਨਾਂ ਬਹੁਤ ਸਾਰੇ ਲੋਕਾਂ ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੜਕਾਂ, ਪੱਟੜੀਆਂ, ਮਾਰਗ ਸਭ ਕੁੱਝ ਬੰਦ ਪਿਆ ਹੈ ਤੇ ਦੁਕਾਨਾਂ ਤਕ ਨੂੰ ਵੀ ਜਿੰਦੇ ਲਗਾ ਦਿੱਤੇ ਗਏ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ।

ਅੱਜ ਬਰਨਾਲਾ ‘ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ। ਅਕਾਲੀ ਲੀਰਨ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ।

ਇਹ ਵੀ ਪੜ੍ਹੋ: ਲੰਬੀ ਧਰਨੇ ’ਚ ਸ਼ਾਮਲ ਹੋਣ ਲਈ ਟਰੈਕਟਰ ’ਤੇ ਰਵਾਨਾ ਹੋਏ ਸੁਖਬੀਰ ਬਾਦਲ ਤੇ ਬੀਬਾ ਬਾਦਲ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ। ਕੇਂਦਰ ਸਰਕਾਰ ਦੁਆਰਾ ਹਾਲ ਹੀ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਨਵੇਂ ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੂਰੇ ਦੇਸ਼ ਦੇ ਕਿਸਾਨ ਇਹਨਾਂ ਬਿੱਲਾਂ ਤੋਂ ਅਸੰਤੁਸ਼ਟ ਨਜ਼ਰ ਆ ਰਹੇ ਹਨ ਪਰ ਪੰਜਾਬ ਅਤੇ ਹਰਿਆਣਾ ਵਿੱਚ ਦੇ ਲੋਕ ਕੇਂਦਰ ਸਰਕਾਰ ਖਿਲਾਫ ਹਨ।

ਇਹ ਵੀ ਪੜ੍ਹੋ: ਮੈਂ ਕਿਸੇ ਵੀ ਹਾਲਤ ’ਚ ਖੇਤੀ ਬਿੱਲ ਪਾਸ ਨਹੀਂ ਹੋਣ ਦੇਵਾਂਗਾ: ਕੈਪਟਨ ਅਮਰਿੰਦਰ ਸਿੰਘ

ਅਜਿਹੀ ਸਥਿਤੀ ਵਿੱਚ ਕਿਸਾਨ ਸੜਕਾਂ ਤੇ ਹਨ ਅਤੇ ਰਾਜਨੀਤਿਕ ਦਲ ਇਕ-ਦੂਜੇ ਤੇ ਇਲਜ਼ਾਮ ਲਗਾ ਰਹੇ ਹਨ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਵਿਧਾਨ ਸਭਾ ਸੈਸ਼ਨ ਵੀ ਬੁਲਾਇਆ ਗਿਆ ਅਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਗਈ ਕਿ ਇਹਨਾਂ ਬਿੱਲਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣ।

Click to comment

Leave a Reply

Your email address will not be published. Required fields are marked *

Most Popular

To Top