News

ਅਕਾਲੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ, ‘ਸੂਬਾ ਸਰਕਾਰ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਕੀਤਾ ਤਬਾਹ’

Akali Workers

ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਕਰੋੜਾ ਰੁਪਏ ਦੇ ਘਪਲੇ ਨੂੰ ਲੈ ਕੇ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਲਗਾਤਾਰ ਵਿਰੋਧੀਆਂ ਵੱਲੋਂ ਸੜਕਾਂ ‘ਤੇ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਧਰਮਸੋਤ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਦਰਅਸਲ, ਜਲੰਧਰ ਡੀਸੀ ਦਫ਼ਤਰ ਦੇ ਬਾਹਰ ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ‘ਤੇ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰੋੜਾਂ ਰੁਪਏ ਦਾ ਘਪਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰ ਦਿੱਤਾ ਗਿਆ ਹੈ। ਉੱਥੇ ਹੀ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜੇਕਰ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਤਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਦੀ ਹਵਾ ਜ਼ਰੂਰ ਖਾਣਗੇ।

ਉਹਨਾਂ ਕਿਹਾ ਕਿ ਜੇ ਇਸ ਮਾਮਲੇ ਦੀ ਸੀਬੀਆਈ ਜਾਂਚ ਹੁੰਦੀ ਹੈ ਤਾਂ ਉਹ ਘਪਲਾ ਕਰਨ ਵਾਲੇ ਮੰਤਰੀਆਂ ਦੇ ਹੱਡਾ ‘ਚੋਂ ਪੈਸੇ ਕੱਢਣਗੇ। ਕਾਬਲੇਗੌਰ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਵੀ ਕੈਪਟਨ ਸਰਕਾਰ ਨੂੰ ਰੱਜ ਕੇ ਲਾਹਨਤਾਂ ਪਾਈਆਂ ਗਈਆਂ। ਉਹਨਾਂ ਵੱਡੇ ਖੁਲਾਸੇ ਕਰਦਿਆ ਦੱਸਿਆ ਕਿ ਕਰੀਬ 1.80 ਲੱਖ ਐੱਸ ਸੀ ਬੱਚਿਆਂ ਨੂੰ ਇਸ ਘਪਲੇ ਕਾਰਨ ਆਪਣੀ ਪੜਾਈ ਛੱਡਣੀ ਪਈ ਹੈ।

ਹਰਸਿਮਰਤ ਬਾਦਲ ਨੇ ਦੱਸਿਆ ਕਿ ਜਦੋਂ ਉਹਨਾਂ ਵੱਲੋਂ ਇਸ ਮਾਮਲੇ ‘ਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਨੂੰ ਕਾਫੀ ਭਲਾ ਬੁਰਾ ਕਿਹਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਤਾਂਹੀ ਕਰਵਾਉਣਗੇ ਜੇ ਉਹ ਸੀਐੱਮ ਹਾਊਸ ‘ਚ ਰਹਿਣਗੇ ਜਾਂ ਫਿਰ ਆਪਣੇ ਬਿਸਰਾਮ ਘਰ ਤੋਂ ਬਾਹਰ ਨਿਕਲ ਕੇ ਗਰੀਬਾਂ ਦਾ ਦਰਦ ਸੁਣਨਗੇ।

Also Read: ‘ਜੇ ਸੀਐਮ ਕੋਰੋਨਾ ਦੀ ਰੋਕਥਾਮ ਕਰਨ ’ਚ ਅਸਮਰੱਥ ਨੇ ਤਾਂ ਅਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦੇਣ’

ਉਹਨਾਂ ਮੰਗ ਕੀਤੀ ਕਿ ਜਿਹੜੇ ਗਰੀਬਾਂ ਦੇ ਪੈਸੇ ਲੁੱਟ ਰਹੇ ਨੇ ਅਜਿਹੇ ਮੰਤਰੀਆਂ ਨੂੰ ਬਾਹਰ ਕੱਢ ਕੇ ਸੁੱਟਣ ਦੀ ਲੋੜ ਹੈ। ਹਾਲਾਂਕਿ ਵਿਰੋਧੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਇਸ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਦੇ ਹੱਥ ਫੜਾਈ ਗਈ ਹੈ। ਹੁਣ ਇਸ ਮਾਮਲੇ ‘ਚ ਕੇਂਦਰੀ ਮੰਤਰੀ ਡਾ. ਗਹਿਲੋਤ ਨੇ ਜਾਂਚ ਦੇ ਹੁਕਮ ਦਿੱਤੇ ਨੇ ਜਿਸ ਤੋਂ ਮੁੱਖ ਮੰਤਰੀ ਨਾਖ਼ੁਸ ਨਜ਼ਰ ਆਉਂਦੇ ਨੇ। ਮੁੱਖ ਮੰਤਰੀ ਮੁਤਾਬਿਕ ਜਾਂਚ ਦੇ ਹੁਕਮ ਦੇਣ ਤੋਂ ਪਹਿਲਾ ਸੂਬੇ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ।ਫਿਲਹਾਲ ਇਸ ਮਾਮਲੇ ਵਿੱਚ ਆਉਣ ਵਾਲੇ ਦਿਨਾਂ ‘ਚ ਹੋਰ ਕੀ ਕੁੱਝ ਨਿਕਲ ਕੇ ਸਾਹਮਣੇ ਆਉਦਾ ਇਸ ‘ਤੇ ਨਜ਼ਰ ਬਣੀ ਰਹੇਗੀ।

Click to comment

Leave a Reply

Your email address will not be published. Required fields are marked *

Most Popular

To Top