ਅਕਾਲੀ ਵਰਕਰ ਅਜੀਤਪਾਲ ਸਿੰਘ ਦੇ ਮਾਮਲੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਦੋਸਤ ਨੇ ਹੀ ਕੀਤਾ ਕਾਰਾ

ਅਕਾਲੀ ਦਲ ਪਾਰਟੀ ਦੇ ਵਰਕਰ ਅਜੀਤਪਾਲ ਸਿੰਘ ਦੇ ਕਤਲ ਮਾਮਲੇ ਚ ਨਵਾਂ ਮੋੜ ਆਇਆ ਹੈ। ਨਵੀਂ ਜਾਣਕਾਰੀ ਇਹ ਸਾਮਹਣੇ ਆਈ ਹੈ ਕਿ ਅਕਾਲੀ ਵਰਕਰ ਦਾ ਆਪਣਾ ਸਾਥੀ ਦੋਸਤ ਹੀ ਉਸ ਦਾ ਕਾਤਲ ਨਿਕਲਿਆ। ਉਸ ਨੇ ਆਪਣੇ ਜੁਰਮ ਨੂੰ ਲੁਕਾਉਣ ਲਈ ਝੂਠੇ ਹਮਲੇ ਦੀ ਕਹਾਣੀ ਘੜੀ ਸੀ। ਇਹ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਵਲੋਂ ਦੋਸ਼ੀ ਅਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਤੇ ਅਕਾਲੀ ਆਗੂ ਅਜੀਤਪਾਲ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਅਕਾਲੀ ਆਗੂ ਬਟਾਲਾ ਦੇ ਨੇੜਲੇ ਪਿੰਡ ਸ਼ੇਖੋਪੁਰ ਖ਼ੁਰਦ ਦੇ ਰਹਿਣ ਵਾਲੇ ਸਨ। ਮ੍ਰਿਤਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਹੇ ਸਨ, ਇਸ ਦੌਰਾਨ ਪਿੱਛੋਂ ਆਏ ਕਾਰ ਸਵਾਰ ਨੇ ਉਹਨਾਂ ਤੇ ਫਾਇਰਿੰਗ ਕਰ ਦਿੱਤੀ।
ਫਾਇਰਿੰਗ ਦੌਰਾਨ ਅਜੀਤਪਾਲ ਜ਼ਖ਼ਮੀ ਹੋ ਗਏ ਅਤੇ ਉਹਨਾਂ ਦੇ ਦੋਸਤ ਵੱਲੋਂ ਜ਼ਖ਼ਮੀ ਹਾਲਤ ਵਿੱਚ ਅਜੀਤਪਾਲ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਜੀਤਪਾਲ ਬੀਤੇ ਦਿਨ ਹੀ ਅੰਮ੍ਰਿਤਸਰ ਤੋਂ ਆਪਣੇ ਪਿੰਡ ਬਟਾਲਾ ਗਏ ਸਨ। ਪਿੰਡ ਪਹੁੰਚਣ ਉਪਰੰਤ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਮੁੜ ਆਪਣੇ ਘਰ ਤੋਂ ਅੰਮ੍ਰਿਤਸਰ ਲਈ ਆਪਣੇ ਦੋਸਤ ਨਾਲ ਗੱਡੀ ‘ਚ ਚੱਲ ਪਏ। ਇਸ ਦੌਰਾਨ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।