News

ਅਕਾਲੀ ਸਰਕਾਰ ਬਣਨ ‘ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ: ਸੁਖਬੀਰ

ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸ ਗਰਮਾਈ ਹੋਈ ਹੈ। ਪਾਰਟੀਆਂ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਵਿੱਚ ਲੱਗੀਆਂ ਹੋਈਆਂ ਹਨ। ਉੱਥੇ ਹੀ ਅੱਜ ਜਲੰਧਰ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ 2022 ‘ਚ ਅਕਾਲੀ ਸਰਕਾਰ ਬਣਨ ‘ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ।

Sukhbir Singh Badal Elected Akali Dal Legislature Party Leader

ਇਸ ਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਬਣਨ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਪੰਜਾਬ ‘ਚ ਯੂਨੀਵਰਸਿਟੀ ਵੀ ਬਣਾਈ ਜਾਵੇਗੀ। ਦੱਸ ਦਈਏ ਕਿ ਸੁਖਬੀਰ ਬਾਦਲ ਅੱਜ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜਲੰਧਰ ਪਹੁੰਚੇ।

ਜਿੱਥੇ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੱਡੇ ਐਲਾਨ ਕੀਤੇ ਗਏ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾਣ ਦੀ ਗੱਲ ਵੀ ਆਖੀ ਹੈ। ਫਿਲਹਾਲ ਹੁਣ ਅਕਾਲੀ ਦਲ ਦੇ ਇਹਨਾਂ ਐਲਾਨਾਂ ਤੋਂ ਬਾਅਦ 2022 ਦੀਆਂ ਚੋਣਾਂ ਦੌਰਾਨ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਜਾਂ ਫਿਰ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Click to comment

Leave a Reply

Your email address will not be published. Required fields are marked *

Most Popular

To Top