‘ਅਗਨੀਪਥ ਸਕੀਮ’ ਨੂੰ ਲੈ ਕੇ ਸੀਐਮ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਇਹ ਹੁਕਮ

 ‘ਅਗਨੀਪਥ ਸਕੀਮ’ ਨੂੰ ਲੈ ਕੇ ਸੀਐਮ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਇਹ ਹੁਕਮ

ਅਗਨੀਪਥ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਫ਼ੌਜ ਵਿੱਚ ਨਵੀਂ ਭਰਤੀ ਲਈ ਹੋਰਨਾਂ ਸੂਬਿਆਂ ਵਿੱਚ ਵੀ ਕਰਵਾਈ ਜਾ ਰਹੀ ਅਗਨੀਵੀਰ ਭਰਤੀ ਰੈਲੀ ਲਈ ਪੰਜਾਬ ਵਿੱਚ ਵੀ ਪੂਰਾ ਸਹਿਯੋਗ ਦਿਓ।

ਉਹਨਾਂ ਟਵੀਟ ਕੀਤਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਆਰਮੀ ਅਥਾਰਿਟੀਆਂ ਨੂੰ ਪੂਰਾ ਸਹਿਯੋਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਬੇ ਵਿੱਚੋਂ ਵਧ ਤੋਂ ਵੱਧ ਉਮੀਦਵਾਰਾਂ ਨੂੰ ਫੌਜ ਵਿੱਚ ਭਰਤੀ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇ।

ਦਰਅਸਲ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅਗਨੀਵੀਰਾਂ ਦੀ ਭਰਤੀ ਲਈ ਸਹਿਯੋਗ ਨਹੀਂ ਕਰ ਰਹੀ ਹੈ, ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਦਲੀਲ ਦਿੱਤੀ ਹੈ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਅਗਨੀਪਥ ਸਕੀਮ ਵਿੱਚ ਕੇਂਦਰ ਦਾ ਸਮਰਥਨ ਕਰਦੀ ਹੋਈ ਨਜ਼ਰ ਆ ਰਹੀ ਹੈ।

Leave a Reply

Your email address will not be published.