ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ 4 ਦਿਨਾਂ ਦੌਰਾਨ ਬਦਲੇਗਾ ਪੰਜਾਬ ਦਾ ਮੌਸਮ!
By
Posted on

ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਨਵੀਂ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਹਿਮਾਚਲ ਵਿੱਚ ਮੀਂਹ ਪੈਣ ਕਾਰਨ ਪੰਜਾਬ ਵਿੱਚ ਵੀ ਬੱਦਲ ਛਾਏ ਰਹਿ ਸਕਦੇ ਹਨ। ਇਸ ਤੋਂ ਇਲਾਵਾ ਹਿਮਾਚਲ ਨਾਲ ਲਗਦੇ ਕੁੱਝ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਜਲੰਧਰ ਅਤੇ ਕਪੂਰਥਲਾ ਵਿੱਚ ਪਾਰਾ ਡਿੱਗ ਕੇ 9.4 ਡਿਗਰੀ ਸੈਲਸੀਅਸ ਤੇ ਪਹੁੰਚ ਗਿਆ ਸੀ। ਅੰਮ੍ਰਿਤਸਰ ਵਿੱਚ ਰਾਤ ਠੰਡੀ ਰਹੀ, ਇੱਥੇ ਪਾਰਾ 11.1 ਡਿਗਰੀ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨ ਬੱਦਲ ਛਾਏ ਰਹਿਣ ਕਾਰਨ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ। ਉੱਥੇ ਹੀ ਪੰਜਾਬ ਵਿੱਚ ਔਸਤ ਤਾਪਮਾਨ 34 ਡਿਗਰੀ ਰਿਹਾ ਪਰ ਲਗਾਤਾਰ ਚੱਲ ਰਹੀਆਂ ਪੱਛਮੀ ਹਵਾਵਾਂ ਨਾਲ ਠੰਡਕ ਰਹੀ।
