News

ਅਗਲੇ 5 ਸਾਲਾਂ ’ਚ ਦਿੱਤੀਆਂ ਜਾਣਗੀਆਂ 20 ਲੱਖ ਨੌਕਰੀਆਂ: ਦਿੱਲੀ ਉਪ ਮੁੱਖ ਮੰਤਰੀ ਸਿਸੋਦੀਆ

ਦਿੱਲੀ ਸਰਕਾਰ ਨੇ ਅੱਜ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ ਹੈ। ਇਸ ਸਬੰਧੀ ਵਿੱਤ ਮੰਤਰੀ ਅਤੇ ਦਿੱਲੀ ਵਿਧਾਨ ਸਭਾ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਦਿੱਲੀ ਦਾ ਬਜਟ 30,940 ਕਰੋੜ ਰੁਪਏ ਸੀ ਅਤੇ ਮੈਂ ਜੂਨ 2015 ‘ਚ 41,149 ਕਰੋੜ ਰੁਪਏ ਦਾ ਪਹਿਲਾ ਬਜਟ ਪੇਸ਼ ਕੀਤਾ ਸੀ।

ਅੱਜ ਮੈਨੂੰ ਖ਼ੁਸ਼ੀ ਹੈ ਕਿ ਮੈਂ 2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ। ਸਿਸੋਦੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਹਨਾਂ ਕਿਹਾ ਕਿ ਸਰਕਾਰ ਅਗਲੇ ਪੰਜ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 20 ਲੱਖ ਨਵੀਆਂ ਨੌਕਰੀਆਂ ਦੇਵੇਗੀ। ਇਸ ਵਾਰ ਸਾਰੇ ਵਿਧਾਇਕਾਂ ਨੂੰ ਬਜਟ ਪੜ੍ਹਨ ਲਈ ਟੈਬਲਟ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਇਹ ਸਾਡੀ ਸਰਕਾਰ ਦਾ 8ਵਾਂ ਬਜਟ ਹੈ। ਸਾਡੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤਾ ਹੈ, ਜਿਸ ਤੋਂ ਹੋਰ ਸੂਬੇ ਦੀ ਪ੍ਰੇਰਨਾ ਲੈ ਰਹੇ ਹਨ। ਦਿੱਲੀ ਦੇ 75% ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਤੇ ਆਉਂਦਾ ਹੈ। ਸਰਕਾਰ ਨੇ ਅੰਤਰਰਾਸ਼ਟਰੀ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਡੋਰ ਸਟੈਪ ਡਿਲਵਰੀ ਸ਼ੁਰੂ ਕੀਤੀ।

ਹੁਣ ਲੋਕ ਸਰਕਾਰੀ ਦਫ਼ਤਰ ਨਹੀਂ ਜਾਂਦੇ ਸਗੋਂ ਸਰਕਾਰੀ ਮੁਲਾਜ਼ਮ ਲੋਕਾਂ ਦੇ ਘਰ ਗੇੜੇ ਮਾਰਦੇ ਹਨ। ਸਿਸੋਦੀਆ ਨੇ ਦੱਸਿਆ ਕਿ ਸੂਬੇ ਵਿੱਚ ਨਵੇਂ ਸਕੂਲ ਬਣਾਏ ਗਏ ਹਨ, ਲੋਕਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਇੱਕ ਲੱਖ 78 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

Click to comment

Leave a Reply

Your email address will not be published.

Most Popular

To Top