ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ ਭਾਈ ਜਟਾਣਾ ਸਮੇਤ ਕਈ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ

 ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ ਭਾਈ ਜਟਾਣਾ ਸਮੇਤ ਕਈ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਨਵਾਬ ਰਾਏ ਬੁਲਾਰ ਅਹਿਮਦ ਭੱਟੀ ਅਤੇ ਭਾਈ ਬਲਵਿੰਦਰ ਸਿੰਘ ਜਟਾਣਾ ਸਮੇਤ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।

Image

ਸ਼ਬਦ ਕੀਰਤਨ ਤੇ ਅਰਦਾਸ ਉਪਰੰਤ ਨਵਾਬ ਰਾਏ ਬੁਲਾਰ ਭਾਈ ਜਟਾਣਾ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ।

ਇਸ ਮੌਕੇ ਨਵਾਬ ਰਾਏ ਬੁਲਾਰ ਭੱਟੀ ਦੇ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਸ਼ਖ਼ਸੀਅਤਾਂ ਦੇ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਮੌਕੇ ਮੌਜੂਦ ਸਨ।

Leave a Reply

Your email address will not be published.