ਅਜਿਹਾ ਪੰਜਾਬ ਸਿਰਜਾਂਗੇ ਕਿ ਵਿਦੇਸ਼ ਗਏ ਨੌਜਵਾਨਾਂ ਨੂੰ ਵੀ ਪੰਜਾਬ ਮੋੜ ਲਿਆਵਾਂਗੇ: ਮੁੱਖ ਮੰਤਰੀ ਮਾਨ

 ਅਜਿਹਾ ਪੰਜਾਬ ਸਿਰਜਾਂਗੇ ਕਿ ਵਿਦੇਸ਼ ਗਏ ਨੌਜਵਾਨਾਂ ਨੂੰ ਵੀ ਪੰਜਾਬ ਮੋੜ ਲਿਆਵਾਂਗੇ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ ਕਿ ਉਹ ਅਜਿਹਾ ਪੰਜਾਬ ਸਿਰਜਣਗੇ ਜਿਸ ਵਿੱਚ ਵਿਦੇਸ਼ ਗਏ ਲੋਕਾਂ ਨੂੰ ਵੀ ਵਾਪਸ ਮੋੜ ਲਿਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਾਹਰ ਵੱਸਦੇ ਪੰਜਾਬੀਆਂ ਨੂੰ ਵੀ ਮੋੜ ਕੇ ਲੈ ਆਵਾਂਗੇ। ਉਹ ਸਰੀਰਕ ਤੌਰ ਤੇ ਬਾਹਰ ਚਲੇ ਗਏ ਹਨ ਪਰ ਦਿਲ-ਦਿਮਾਗ ਇੱਥੇ ਹੀ ਹਨ…

ਉਹਨਾਂ ਨੂੰ ਦੁਬਾਰਾ ਰੰਗਲੇ ਪੰਜਾਬ ਵੱਲ ਮੋੜਾਂਗੇ। ਮੁੱਖ ਮੰਤਰੀ ਨੇ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਬੋਲ ਰਹੇ ਸੀ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਬੋਲਣ ਤੇ ਜ਼ੁਰਮਾਨਾ ਲੱਗਦਾ ਹੈ…ਬੇਹੱਦ ਗ਼ਲਤ ਗੱਲ ਹੈ…ਅਸੀਂ ਹੁਣ ਜਿਹੜਾ ਵੀ ਸਕੂਲ ਪੰਜਾਬੀ ਬੋਲਣ ਤੇ ਜ਼ੁਰਮਾਨਾ ਕਰੇਗਾ ਉਸ ਦੀ ਮਾਨਤਾ ਰੱਦ ਕਰਾਂਗੇ…।

ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜ਼ੁਰਮਾਨੇ ਲਾ ਰਹੀਆਂ ਹਨ। ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੰਜਾਬ ਨੂੰ ਨਾ ਸਿਰਫ਼ ਦੇਸ਼, ਬਲਕਿ ਦੁਨੀਆ ਭਰ ਵਿੱਚ ਅੱਵਲ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਂਦਿਆਂ, ਸਰਕਾਰ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *