ਅਦਾਲਤ ਦਾ ਫ਼ੈਸਲਾ, ਗੁਰਦਾਸ ਮਾਨ ਦੀ ਜ਼ਮਾਨਤ ਹੋਈ ਰੱਦ

ਜਲੰਧਰ ਵਿੱਚ ਗੁਰਦਾਸ ਮਾਨ ਤੇ ਸਿੱਖ ਜੱਥੇਬੰਦੀਆਂ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਅੱਜ ਕੋਰਟ ਜਲੰਧਰ ਵਿੱਚ ਸੁਣਵਾਈ ਦੌਰਾਨ ਲਾਈ ਗਈ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਦੋਵਾਂ ਪੱਖਾਂ ਦੇ ਵਕੀਲਾਂ ਵਿੱਚ ਬਹਿਸ ਹੋਈ ਸੀ ਜਿਸ ਤੋਂ ਬਾਅਦ ਜੱਜ ਨੇ ਇਹ ਫ਼ੈਸਲਾ ਬੁੱਧਵਾਰ ਲਈ ਸੁਰੱਖਿਆ ਰੱਖ ਦਿੱਤਾ ਸੀ।

ਅੱਜ ਜੱਜ ਨੇ ਫ਼ੈਸਲਾ ਸੁਣਾਉਂਦੇ ਹੋਏ ਗੁਰਦਾਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਹੁਣ ਇਸ ਗ੍ਰਿਫ਼ਤਾਰੀ ਤੋਂ ਬਚਣ ਲਈ ਉਹਨਾਂ ਨੇ ਪੰਜਾਬ ਅਤੇ ਹਰਿਆਣਾ ਕੋਰਟ ਵਿੱਚ ਗੁਹਾਰ ਲਾਉਣੀ ਪਵੇਗੀ। ਦੱਸ ਦਈਏ ਕਿ ਗੁਰਦਾਸ ਮਾਨ ਦਾ ਨਕੋਦਰ ਵਿੱਚ ਪ੍ਰੋਗਰਾਮ ਸੀ ਜਿਸ ਦੌਰਾਨ ਉਹਨਾਂ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ।
ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਵੱਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਸੀ। ਮਾਮਲੇ ਨੂੰ ਜ਼ਿਆਦਾ ਭੱਖਦਾ ਦੇਖ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਵੀਡੀਓ ਸਾਂਝੀ ਕਰਦੇ ਹੋਏ ਮੁਆਫ਼ੀ ਮੰਗ ਲਈ ਸੀ।
