News

ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਨੇ ਪੱਤਰ ਕੀਤਾ ਜਾਰੀ

ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਬਦਲੀਆਂ ਕਰਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ ਦੇ ਚੰਗੇ ਮਾਹੌਲ ਲਈ ਚੰਗੇ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ ‘ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਰ ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ ਅਤੇ ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 10,000 ਕਮਰੇ ਬਣਾਏ ਹਨ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ ‘ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

Click to comment

Leave a Reply

Your email address will not be published.

Most Popular

To Top