News

ਅਧਿਆਪਕਾਂ ਨੇ ਮੁੱਖ ਮੰਤਰੀ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤਕ ਸਾਰੇ ਸਿੱਖਿਅਕ ਅਦਾਰੇ ਬੰਦ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਚਲ ਰਹੀਆਂ ਬੋਰਡ ਅਤੇ ਘਰੇਲੂ ਪ੍ਰੀਖਿਆਵਾਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਅਤੇ ਸਾਰਾ ਸਟਾਫ਼ ਸਕੂਲਾਂ ਵਿੱਚ ਹਾਜ਼ਰ ਰਿਹਾ ਪਰ ਵਿਦਿਆਰਥੀ ਨਹੀਂ ਆਏ।

Punjab government schools to opt 'English' as their medium, asked to decide  when to start - Education Today News

ਸਰਕਾਰੀ ਸਕੂਲਾਂ ਦੇ ਨਾਲ-ਨਾਲ ਕਈ ਨਿੱਜੀ ਸੀਬੀਐਸਈ ਸਕੂਲਾਂ ਵਿੱਚ ਬੋਰਡ ਜਮਾਤਾਂ ਦੀ ਪ੍ਰੈਕਟੀਕਲ ਪ੍ਰੀਖਿਆ ਵੀ ਲਈ ਗਈ। ਅੱਜ ਸਕੂਲ ਖੋਲ੍ਹਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਵੱਲੋਂ ਇਸ ਦੀ ਜਾਂਚ ਨਹੀਂ ਕੀਤੀ ਗਈ, ਇਸ ਤੋਂ ਇੰਝ ਲਗਦਾ ਹੈ ਕਿ ਮੁੱਖ ਮੰਤਰੀ ਦੇ ਹੁਕਮ ਸਿਰਫ ਕਾਗਜ਼ਾਂ ਤਕ ਹੀ ਸੀਮਤ ਰਹਿ ਗਏ ਹਨ।

ਸਿੱਖਿਆ ਸਕੱਤਰ ਸੈਕਟਰੀ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦੇ ਨਾਮ ਤੋਂ ਇਕ ਮੈਸੇਜ ਅੱਜ ਅਧਿਆਪਕਾਂ ਦੇ ਵਟਸਐਪ ਗਰੁੱਪਾਂ ਵਿੱਚ ਜਮ ਕੇ ਵਾਇਰਲ ਹੋਇਆ ਜਿਸ ਵਿੱਚ ਕਿਹਾ ਗਿਆ ਕਿ ਸਕੂਲਾਂ ਦੇ ਸਟਾਫ ਨੂੰ ਇਹ ਛੁੱਟੀਆਂ ਨਹੀਂ ਦਿੱਤੀਆਂ ਗਈਆਂ ਜਿਸ ਨੂੰ ਆਧਾਰ ਬਣਾ ਕੇ ਸਕੂਲ ਮੁਖੀਆਂ ਵੱਲੋਂ ਸਕੂਲ ਸਟਾਫ ਬੁਲਾਇਆ ਗਿਆ ਹੈ।

ਉੱਥੇ ਹੀ ਕੁਝ ਅਧਿਆਪਕਾਂ ਦਾ ਕਹਿਣਾ ਹੈ ਕਿ ਉਹਾਂ ਦੇ ਸਕੂਲ ਮੁੱਖੀ ਵੱਲੋਂ ਮੁੱਖ ਮੰਤਰੀ ਦੇ ਹੁਕਮ ਜਾਰੀ ਹੁੰਦੇ ਹੀ ਉਹਨਾਂ ਨੂੰ ਅੱਜ ਸਕੂਲ ਵਿੱਚ ਹਾਜ਼ਰ ਹੋਣ ਲਈ ਕਹਿ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਵਿੱਚ ਕਿਤੇ ਵੀ ਨਹੀਂ ਲਿਖਿਆ ਗਿਆ ਕਿ ਸਕੂਲ ਸਟਾਫ਼ ਨੇ ਸਕੂਲ ਵਿੱਚ ਹਾਜ਼ਰ ਨਹੀਂ ਹੋਣਾ।

Click to comment

Leave a Reply

Your email address will not be published. Required fields are marked *

Most Popular

To Top