ਅਧਿਆਪਕ ’ਤੇ ਲੱਗੇ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ, ਪਰਿਵਾਰ ਨੇ ਬਰਖ਼ਾਸਤ ਕਰਨ ਦੀ ਕੀਤੀ ਮੰਗ

 ਅਧਿਆਪਕ ’ਤੇ ਲੱਗੇ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ, ਪਰਿਵਾਰ ਨੇ ਬਰਖ਼ਾਸਤ ਕਰਨ ਦੀ ਕੀਤੀ ਮੰਗ

ਅਧਿਆਪਕ ਨੂੰ ਸਮਾਜ ਵਿੱਚ ਬਹੁਤ ਉੱਚਾ ਦਰਜਾ ਦਿੱਤਾ ਜਾਂਦਾ ਹੈ ਕਿਉਂਕਿ ਅਧਿਆਪਕ ਦੇ ਮੋਢਿਆਂ ਤੇ ਦੇਸ਼ ਦਾ ਭਵਿੱਖ ਟਿਕਿਆ ਹੁੰਦਾ ਹੈ। ਬੱਚੇ ਵੀ ਅਪਿਆਪਕ ਕੋਲ ਸੁਰੱਖਿਅਤ ਮਹਿਸੂਸ ਕਰਦੇ ਹਨ ਪਰ ਅੱਜ ਦੇ ਸਮੇਂ ਵਿੱਚ ਕਈ ਅਧਿਆਪਕਾਂ ਤੇ ਬੱਚਿਆਂ ਨਾਲ ਹੀ ਬਦਸਲੂਕੀ ਕਰਨ ਦੇ ਇਲਜ਼ਾਮ ਲੱਗਦੇ ਰਹਿੰਦੇ ਹਨ। ਹੁਣ ਇੱਕ ਮਾਮਲਾ ਮਾਛੀਵਾੜਾ ਸਾਹਿਬ ਦੇ ਪਿੰਡ ਹਿਆਤਪੁਰਾ ਤੋਂ ਸਾਹਮਣੇ ਆਇਆ ਜਿੱਥੇ ਇੱਕ ਅਧਿਆਪਕ ਤੇ ਸਕੂਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ ਲੱਗੇ ਹਨ।

ਇਸ ਬਾਰੇ ਪੀੜਤ ਬੱਚੀ ਨੇ ਦੱਸਿਆ ਕਿ ਉਸ ਦਾ ਅਧਿਆਪਕ ਉਸ ਨਾਲ ਪਿਛਲੇ ਲੰਬੇ ਸਮੇਂ ਤੋਂ ਅਸ਼ਲੀਲ ਹਰਕਤਾਂ ਕਰਦਾ ਸੀ ਅਤੇ ਇਸ ਬਾਰੇ ਕਿਸੇ ਨੂੰ ਦੱਸਣ ਤੇ ਓਸ ਨੂੰ ਕੁੱਟਣ ਦੀ ਧਮਕੀ ਵੀ ਦਿੰਦਾ ਸੀ। ਇਸ ਮਾਮਲੇ ਬਾਰੇ ਬੱਚੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਓਹਨਾਂ ਦੀ ਬੱਚੀ ਸਕੂਲ ਤੋਂ ਵਾਪਿਸ ਆਉਣ ਤੋਂ ਬਾਅਦ ਸਹਿਮੀ ਰਹਿੰਦੀ ਸੀ। ਉਹਨਾਂ ਦੀ ਬੱਚੀ ਨੇ ਆਪਣੇ ਅਧਿਆਪਕ ਦੁਆਰਾ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਗੱਲ ਦੱਸੀ।

ਉਹਨਾਂ ਕਿਹਾ ਕਿ ਅਧਿਆਪਕ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਬੱਚਿਆਂ ਨਾਲ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਗਈਆਂ ਨੇ, ਪੀੜਤ ਬੱਚੀ ਦੇ ਪਰਿਵਾਰ ਨੇ ਅਧਿਆਪਕ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਜਦੋਂ ਅਧਿਆਪਕ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕੈਮਰੇ ਅੱਗੇ ਆਪਣੀ ਗਲਤੀ ਮੰਨੀ।

ਉਸ ਨੇ ਕਿਹਾ ਕਿ ਉਸ ਤੋਂ ਇਸ ਤਰ੍ਹਾਂ ਦੀ ਹਰਕਤ ਗਲਤੀ ਨਾਲ ਹੋਈ ਐ, ਜਿਸ ਲਈ ਉਹ ਲਿਖਤੀ ਰੂਪ ਵਿੱਚ ਵੀ ਮੁਆਫੀ ਮੰਗਣ ਲਈ ਤਿਆਰ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਕਿਹਾ ਕਿ ਓਹਨਾਂ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਦੇ ਪੂਰਾ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.