ਅਧਿਆਪਕ ਯੂਨੀਅਨਾਂ ਨੇ ਸਿੱਖਿਆ ਮੰਤਰੀ ‘ਤੇ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਧਮਕਾਉਣ ਦਾ ਲਾਇਆ ਇਲਜ਼ਾਮ

 ਅਧਿਆਪਕ ਯੂਨੀਅਨਾਂ ਨੇ ਸਿੱਖਿਆ ਮੰਤਰੀ ‘ਤੇ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਧਮਕਾਉਣ ਦਾ ਲਾਇਆ ਇਲਜ਼ਾਮ

ਅਧਿਆਪਕ ਯੂਨੀਅਨਾਂ ਨੇ ਇਲਜ਼ਾਮ ਲਾਇਆ ਕਿ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਥਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਘਰਸ਼ ਕਰਨ ਦੇ ਬਦਲੇ ਅਧਿਆਪਕਾਂ ਨੂੰ ਧਮਕਾਇਆ ਜਾ ਰਿਹਾ ਹੈ। ਉਹਨਾਂ ਨੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿੱਚ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਸ੍ਰੀ ਆਨੰਦਪੁਰ ਸਾਹਿਬ ਰਿਹਾਇਸ਼ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

New mining policy on the cards: Harjot Bains - Hindustan Times

ਦੱਸ ਦਈਏ ਕਿ ਡੈਮੋਕਰੈਟਿਵ ਟੀਚਰਜ਼ ਫਰੰਟ ਪੰਜਾਬ, ਈਟੀਟੀ ਅਧਿਆਪਕ ਐਸੋਸੀਏਸ਼ਨ ਪੰਜਾਬ ਤੇ ਓਡੀਐਲ ਅਧਿਆਪਕ ਯੂਨੀਅਨ ਪੰਜਾਬ ਦੇ ਮੁੱਦੇ ਤੇ ਐਤਵਾਰ ਨੂੰ ਸੂਬੇ ਦੇ ਅਧਿਆਪਕਾਂ ਵੱਲੋਂ ਨੌਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਕਾਲੀ ਦੀਵਾਲੀ ਮਨਾਈ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਮੰਗਾਂ ਦਾ ਹੱਲ ਕਰਨ ਦੀ ਥਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਘਰਸ਼ ਕਰਨ ਬਦਲੇ ਅਧਿਆਪਕਾਂ ਨੂੰ ਧਮਕਾਇਆ ਜਾ ਰਿਹਾ ਹੈ।

ਇਸ ਸਬੰਧੀ ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6505 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਜਥੇਬੰਦੀ ਦੇ ਪ੍ਰਧਾਨ ਕਮਲ ਠਾਕੁਰ ਤੇ ਓਡੀਐੱਲ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਰਨਾਲਾ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਵਿੱਚ ਇੰਦਰਬੀਰ ਸਿੰਘ ਨਿੱਝਰ, ਸਮਾਣਾ ਵਿੱਚ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ,

ਗੰਭੀਰਪੁਰ (ਆਨੰਦਪੁਰ ਸਾਹਿਬ) ਵਿੱਚ ਸਿੱਖਿਆ ਮੰਤਰੀ (ਸਕੂਲ) ਹਰਜੋਤ ਸਿੰਘ ਬੈਂਸ, ਹੁਸ਼ਿਆਰਪੁਰ ਵਿੱਚ ਬ੍ਰਹਮਸ਼ੰਕਰ ਜਿੰਪਾ, ਮਲੋਟ ਵਿੱਚ ਡਾ. ਬਲਜੀਤ ਕੌਰ, ਗੁਰੂ ਹਰਸਹਾਏ ਵਿੱਚ ਫੌਜਾ ਸਿੰਘ ਸ਼ਰਾਰੀ ਤੇ ਪਿੰਡ ਕਟਾਰੂਚੱਕ (ਪਠਾਨਕੋਟ) ਵਿੱਚ ਲਾਲ ਚੰਦ ਕਟਾਰੂਚੱਕ ਦੇ ਘਰਾਂ ਤੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਬੈਂਸ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ।

ਆਗੂਆਂ ਨੇ ਚਿਤਾਵਨੀ ਪੱਤਰ ਸੌਂਪਦਿਆਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਭਰਤੀਆਂ) ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਤੇ 180 ਈਟੀਟੀ ਅਧਿਆਪਕਾਂ ਤੇ ਮੁੱਢਲੀ ਭਰਤੀ (ਈਟੀਟੀ 4500) ਦੇ ਸਾਰੇ ਲਾਭ ਬਹਾਲ ਕਰਨ ਸਬੰਧੀ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿੱਚ ਸੂਬਾਈ ਰੈਲੀ ਕਰ ਕੇ ਸਿੱਖਿਆ ਮੰਤਰੀ ਦੀ ਸ੍ਰੀ ਆਨੰਦਪੁਰ ਸਾਹਿਬ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

 

Leave a Reply

Your email address will not be published.