News

ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਜਾਰੀ  

ਅਨਮੋਲ ਰਤਨ ਸਿੱਧੂ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਹੈ। ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ 8 ਵਾਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ।

ਇਸ ਸਬੰਧੀ ਜਲਦ ਹੀ ਉਨ੍ਹਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਅਨਮੋਲ ਰਤਨ ਸਿੰਘ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਦੇ ਦੌਰਾਨ ਕਰੀਬ ਦਸ ਸਾਲ ਤਕ ਅਸਿਸਟੈਂਟ ਸੋਲੀਸਿਟਰ ਜਨਰਲ ਵੀ ਰਹਿ ਚੁੱਕੇ ਹਨ।

ਪੰਜਾਬ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੀ.ਐਮ. ਬਣਾਇਆ ਗਿਆ ਸੀ ਤਦ ਵੀ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਅਨਮੋਲ ਰਤਨ ਸਿੱਧੂ ਦਾ ਨਾਮ ਹੀ ਸਭ ਤੋਂ ਅੱਗੇ ਸੀ।

Click to comment

Leave a Reply

Your email address will not be published.

Most Popular

To Top