ਅਨਾਰ ਨੂੰ ਖੁਰਾਕ ‘ਚ ਸ਼ਾਮਲ ਕਰਨ ਨਾਲ ਹੋਣਗੇ ਅਨੇਕ ਫਾਇਦੇ

ਅਨਾਰ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਅਨਾਰ ਵਿੱਚ ਫਾਈਬਰ, ਵਿਟਾਮਿਨ ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜ਼ਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ।

ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫਾਇਦੇਮੰਦ ਹੁੰਦੀ ਹੈ।

ਸ਼ੂਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ ‘ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ‘ਚ ਹੁੰਦੀ ਹੈ। ਇਸ ਲਈ ਡਾਕਟਰਸ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
ਅਨਾਰ ‘ਚ ਜ਼ਿਆਦਾ ਮਾਤਰਾ ‘ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ‘ਚ ਮਦਦ ਕਰਦਾ ਹੈ।’
ਅਨਾਰ ‘ਚ ਅਜਿਹੇ ਗੁਣ ਹੁੰਦੇ ਹਨ ਜੋ ਸਰੀਰ ‘ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ,ਬ੍ਰੈਸਟ ਅਤੇ ਸਕਿਨ ਕੈਂਸਰ ਦਾ ਖਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ ਉਨ੍ਹਾਂ ਲਈ ਇਸ ਦਾ ਜੂਸ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ‘ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ ‘ਚ ਮਦਦ ਮਿਲਦੀ ਹੈ।
ਇਸ ‘ਚ ਵਿਟਾਮਿਨ, ਮਿਨਰਲਸ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ‘ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ ‘ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਵਜ਼ਨ ਵੀ ਕੰਟਰੋਲ ‘ਚ ਰਹਿੰਦਾ ਹੈ।
ਅਨਾਰ ਖਾਣ ਨਾਲ ਸਰੀਰ ‘ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ ‘ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫਾਇਦੇਮੰਦ ਹੁੰਦੀ ਹੈ।
ਅਨਾਰ ਦਾ ਸੇਵਨ ਖੂਨ ਨੂੰ ਪਤਲਾ ਬਣਾਉਂਦਾ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ‘ਚ ਸੇਵਨ ਸਰੀਰ ‘ਚ ਖੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ‘ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।
ਜੇਕਰ ਤੁਹਾਨੂੰ ਵੀ ਦਫਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ ‘ਚ ਮਦਦ ਕਰਦਾ ਹੈ।
