ਅਪਾਹਜ ਨੌਜਵਾਨ ਦੀ ਨੌਜਵਾਨਾਂ ਨੇ ਲਈ ਸੀ ਜਾਨ, ਬਜ਼ੁਰਗ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ

 ਅਪਾਹਜ ਨੌਜਵਾਨ ਦੀ ਨੌਜਵਾਨਾਂ ਨੇ ਲਈ ਸੀ ਜਾਨ, ਬਜ਼ੁਰਗ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ

ਬਟਾਲਾ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਜਿੱਥੇ ਬਜ਼ੁਰਗ ਵੱਲੋਂ ਪੁੱਤ ਦੇ ਕਾਤਲਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਬਜ਼ੁਰਗ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕੁੱਝ ਵਿਅਕਤੀਆਂ ਵੱਲੋਂ ਓਸ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ, ਇਸ ਦੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਪੁਲਿਸ ਵੱਲੋਂ ਹਾਲੇ ਤੱਕ ਕਾਤਲਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੀੜਤ ਨੇ ਕਿਹਾ ਕਿ, “ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਓਹਨਾਂ ਵੱਲੋਂ ਆਪਣਾ ਸੰਘਰਸ਼ ਤੇਜ਼ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦਾ ਕਤਲ ਹੋਣ ਤੋਂ ਬਾਅਦ ਉਸ ਦੇ ਪਿਤਾ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ ਗਿਆ ਸੀ ਪਰ ਪੁਲਿਸ ਵੱਲੋਂ ਨੌਜਵਾਨ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਜਿਸ ਦੀ ਰਿਪੋਰਟ ਬਿਤੀ ਕੱਲ੍ਹ ਮਿਲੀ ਹੈ, ਹੁਣ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.