News

ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖੀ ਚਿੱਠੀ

ਅਫ਼ਗਾਨਿਸਤਾਨ ਵਿੱਚ ਤਾਲਿਬਾਨ ਇੱਕ-ਇੱਕ ਕਰਕੇ ਕਈ ਸ਼ਹਿਰਾਂ ਤੇ ਕਬਜ਼ਾ ਕਰ ਰਿਹਾ ਹੈ ਅਤੇ ਅੱਤਵਾਦੀ ਰਾਜਧਾਨੀ ਕਾਬੁਲ ਤੋਂ ਸਿਰਫ ਕੁਝ ਹੀ ਕਿਲੋਮੀਟਰ ਦੂਰੀ ਤੇ ਹਨ। ਤਾਲਿਬਾਨ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਣ ਪਕਤਿਕਾ ਸੂਬੇ ਦੀ ਰਾਜਧਾਨੀ ਤੇ ਵੀ ਕਬਜ਼ਾ ਕਰ ਲਿਆ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਮਨੀਅਮ ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਹਨਾਂ ਲਈ ਬਿਨਾਂ ਸ਼ਰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

PM Modi releases ₹1,625 crore for women entrepreneurs | Latest News India -  Hindustan Times

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਜਿਹੜੇ ਸਿੱਖ ਭਾਰਤ ਆਉਣਗੇ, ਉਹਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਉਹਨਾਂ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤ ਵਿੱਚ ਸਿੱਖ ਭੈ-ਭੀਤ ਹਨ ਅਤੇ ਉਹ ਆਪਣੇ ਆਪ ਨੂੰ ਅਸੁਰਿੱਅਤ ਮਹਿਸੂਸ ਕਰ ਰਹੇ ਹਨ। ਉਹਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਅਫ਼ਗਾਨਿਸਤਾਨ ਵਿੱਚ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਭਾਰਤ ਆਉਣਾ ਚਾਹੁੰਦੇ ਸਿੱਖਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।

ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਯਾਦ ਕਰਵਾਇਆ ਕਿ ਕਦੇ ਅਫ਼ਗਾਨਿਸਤਾਨ ਵਿੱਚ ਭਰਵੀਂ ਗਿਣਤੀ ਵਿੱਚ ਸਿੱਖ ਵੱਸਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੇਵਲ 20 ਕੁ ਪਰਿਵਾਰ ਹੀ ਉੱਥੇ ਰਹਿ ਰਹੇ ਹਨ। ਉਹਨਾਂ ਅੱਗੇ ਲਿਖਿਆ ਕਿ ਇਸ ਤੋਂ ਵੱਡਾ ਦੁੱਖ ਹੈ ਕਿ ਰਹਿ ਗਏ ਕੁਝ ਕੁ ਪਰਿਵਾਰ ਵੀ ਡਰ ਦੇ ਸਾਏ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ, ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਪਹਿਲਕਦਮੀ ਕਰੇ।

Click to comment

Leave a Reply

Your email address will not be published.

Most Popular

To Top