ਅਮਨ ਅਰੋੜਾ ਨੇ ਸੰਦੋਆ ਨੂੰ ਲੈ ਕੇ ਕੀਤੀ ਟਿੱਪਣੀ! ‘ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ, ਚਾਹੇ ਸਾਡਾ ਹੋਵੇ

 ਅਮਨ ਅਰੋੜਾ ਨੇ ਸੰਦੋਆ ਨੂੰ ਲੈ ਕੇ ਕੀਤੀ ਟਿੱਪਣੀ! ‘ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ, ਚਾਹੇ ਸਾਡਾ ਹੋਵੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਤੇ ਬੋਲਦਿਆਂ ਕਿਹਾ ਕਿ, ਭਗਵੰਤ ਮਾਨ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੌਲਰੈਂਸ ਨੀਤੀ ਹੈ, ਚਾਹੇ ਸਾਡਾ ਹੋਵੇ, ਚਾਹੇ ਕੋਈ ਹੋਰ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਹਰ ਵਿਅਕਤੀ ਨਾਲ ਸਖ਼ਤੀ ਵਰਤੀ ਜਾਵੇਗੀ। ਉਹਨਾਂ ਦੀ ਇਹ ਟਿੱਪਣੀ ਸਾਬਕਾ ‘ਆਪ’ ਅਮਰਜੀਤ ਸਿੰਘ ਸੰਦੋਆ ਦਾ ਨਾਂ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਉਣ ’ਤੇ ਸੀ।

ਉਹਨਾਂ ਕਿਹਾ ਕਿ ਜੇ ਅਮਰਜੀਤ ਸਿੰਘ ਸੰਦੋਆ ਦਾ ਨਾਂ ਕਿਸੇ ਘੁਟਾਲੇ ਵਿੱਚ ਆ ਰਿਹਾ ਹੈ ਤਾਂ ਇਸ ਦਾ ਜਵਾਬ ਉਹ ਹੀ ਦੇ ਸਕਦੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ 2019-20 ਦਾ ਹੈ। ਉਸ ਸਮੇਂ ਅਮਰਜੀਤ ਸਿੰਘ ਕਾਂਗਰਸ ਵਿੱਚ ਸੀ ਤੇ ਤੁਸੀਂ ਕਾਂਗਰਸ ਦੇ ਸੱਭਿਆਚਾਰ ਨੂੰ ਜਾਣਦੇ ਹੋ, ਸ਼ਾਇਦ ਇਸੇ ਲਈ ਉਸ ਸਮੇਂ ਅਜਿਹਾ ਹੋਇਆ ਸੀ।

ਮੰਤਰੀ ਨੇ ਅੱਗੇ ਕਿਹਾ ਕਿ, ਉਹਨਾਂ ਨੇ ਦੋਸ਼ੀ ਲੋਕਾਂ ਦੇ ਨਾਲ-ਨਾਲ ਆਪਣੇ ਮੰਤਰੀਆਂ ਤੇ ਵੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਇਸ ਲਈ ਉਹਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਸੂਤਰਾਂ ਮੁਤਾਬਕ ਰੂਪਨਗਰ ਦੇ ਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ 10 ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦਾ ਸੇਕ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੱਕ ਪੁੱਜ ਗਿਆ ਹੈ। ਇਸੇ ਦੌਰਾਨ ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ।

 

Leave a Reply

Your email address will not be published.