ਅਮਰੀਕਾ ’ਚ ਜਾਨ ਗਵਾਉਣ ਵਾਲੇ ਪਰਿਵਾਰ ਦੇ ਮਾਮਲੇ ਦੀ ਹੋਵੇ ਉੱਚ ਪੱਧਰੀ ਜਾਂਚ: ਸੀਐਮ ਮਾਨ

 ਅਮਰੀਕਾ ’ਚ ਜਾਨ ਗਵਾਉਣ ਵਾਲੇ ਪਰਿਵਾਰ ਦੇ ਮਾਮਲੇ ਦੀ ਹੋਵੇ ਉੱਚ ਪੱਧਰੀ ਜਾਂਚ: ਸੀਐਮ ਮਾਨ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਗ ਧਾਲੀਵਾਲ ਨੇ ਇਸ ਘਟਨਾ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਦੇ ਰਿਸ਼ਤੇਦਾਰਾਂ ਨਾਲ ਹਮਦਰਦੀ ਜਤਾਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ ‘ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।

ਉਹਨਾਂ ਨੇ ਪ੍ਰਵਾਸੀ ਮਾਮਲਿਆਂ ਬਾਰੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਹਨਾਂ ਇਹ ਵੀ ਅਪੀਲ ਕੀਤੀ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿੱਚ ਅਜਿਹੇ ਜ਼ੁਲਮਾਂ ਤੇ ਠੱਲ੍ਹ ਪਾਈ ਜਾ ਸਕੇ।

ਦੱਸ ਦਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੇ 4 ਮੈਂਬਰਾਂ ਨੂੰ ਕੁਝ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਕਿਹਾ ਕਿ, ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਹਨਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ… ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ…

ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ ਡਾ.ਐਸ.ਜੇ.ਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ…ਦੱਸ ਦਈਏ ਕਿ ਅਗਵਾ ਕੀਤੇ ਹੋਏ ਇਹਨਾਂ ਚਾਰਾਂ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ। ਮਾਂ ਅਤੇ ਪਿਤਾ 29 ਸਤੰਬਰ ਨੂੰ ਹੀ ਭਾਰਤ ਆਏ ਸਨ ਅਤੇ ਅਗਲੇ ਦਿਨ ਉਨ੍ਹਾਂ ਦੇ ਬੇਟੇ ਅਗਵਾ ਹੋ ਗਏ। ਪਿਤਾ ਦਾ ਨਾਂ ਰਣਧੀਰ ਸਿੰਘ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹਨ।

 

Leave a Reply

Your email address will not be published.