ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਅਮਿਤਾਭ ਬੱਚਨ ਦੇ 2 ਕਰੋੜ ਦਾਨ ’ਤੇ ਛਿੜਿਆ ਵਿਵਾਦ, ਸਿਰਸਾ ਨੇ ਲਾਈਵ ਹੋ ਦਿੱਤਾ ਸਪਸ਼ਟੀਕਰਨ

ਪੰਜਾਬੀ ਲੋਕ · 14 May 2021
ਮੂਲ ਤਸਵੀਰ ਉਪਲਬਧ ਨਹੀਂ

ਫਿਲਮੀ ਅਦਾਕਾਰ ਅਮਿਤਾਭ ਬੱਚਨ ਵੱਲੋਂ ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਨੂੰ ਦਾਨ ਵੱਜੋਂ ਦਿੱਤੇ ਗਏ 2 ਕਰੋੜ ਰੁਪਏ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਸਬੰਧੀ ਇਕ ਸ਼ਿਕਾਇਤ ਈਮੇਲ ਰਾਹੀਂ ਸ੍ਰੀ ਅਕਾਲ ਤਖਤ ਤੇ ਵੀ ਪਹੁੰਚੀ ਹੈ ਅਤੇ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਉੱਠੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਮਾਮਲੇ ‘ਤੇ ਹੁਣ ਮਨਜਿੰਦਰ ਸਿੰਘ ਸਿਰਸਾ ਨੇ ਲਾਈਵ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਮਨਜਿੰਦਰ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਇਹ ਰੁਪਏ ਅਮਿਤਾਭ ਬਚਨ ਵੱਲੋਂ ਭੇਜੇ ਗਏ ਨੇ ਅਤੇ ਨਾ ਹੀ ਉਹਨਾਂ ਵੱਲੋਂ ਕਦੇ ਵੀ ਅਮਿਤਾਭ ਬੱਚਨ ਤੋਂ ਪੈਸੇ ਦੀ ਮੰਗ ਕੀਤੀ ਗਈ ਹੈ।

ਮਨਜਿੰਦਰ ਸਿਰਸਾ ਨੇ ਮਨਜੀਤ ਸਿੰਘ ਜੀਕੇ ਅਤੇ ਆਪਣੇ ਵਿਰੋਧੀਆਂ ਨੂੰ ਕੋਰੋਨਾ ਮਹਾਂਮਾਰੀ ‘ਚ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਕੋਰੋਨਾ ਪਾਜ਼ੀਟਿਵ ਹੋ ਗਏ ਨੇ ਅਤੇ ਬਹੁਤ ਜਲਦ ਠੀਕ ਹੋ ਕੇ ਸਿੱਖ ਸੰਗਤ ਦੀ ਮੁੜ ਤੋਂ ਸੇਵਾ ਵਿੱਚ ਲੱਗਣਗੇ।

ਦੱਸ ਦਈਏ ਕਿ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਸਿਰਸਾ ਨੇ ਅਮਿਤਾਬ ਬੱਚਨ ਤੋਂ ਪੈਸੇ ਲੈ ਕੇ ਸਿੱਖ ਸੰਗਤ ਨਾਲ ਧ੍ਰੋਹ ਕਮਾਇਆ ਹੈ। ਉਹਨਾਂ ਮੁਤਾਬਿਕ ਅਮਿਤਾਬ ਬੱਚਨ ਦਾ 1984 ’ਚ ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ’ਚ ਬਹੁਤ ਵੱਡਾ ਰੋਲ ਹੈ। ਇਸ ਸਬੰਧੀ ਈਮੇਲ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਿਕਾਇਤ ਵੀ ਪਹੁੰਚੀ ਅਤੇ ਮਨਜਿੰਦਰ ਸਿਰਸਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਉੱਠੀ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ