News

ਅਮਿਤਾਭ ਬੱਚਨ ਵੱਲੋਂ ਦੋ ਕਰੋੜ ਦਿੱਤੇ ਦਾਨ ਨੂੰ ਲੈ ਕੇ ਮਚਿਆ ਬਵਾਲ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਨੀਂਦ ਉਡਾਈ ਹੋਈ ਹੈ। ਲੋਕ ਕੋਰੋਨਾ ਵਾਇਰਸ ਤੋਂ ਬਚਣ ਲਈ ਹਰ ਤਰੀਕਾ ਅਪਣਾ ਰਹੇ ਹਨ। ਉੱਥੇ ਹੀ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਦਿੱਲੀ ਰਕਾਬਗੰਜ ਗੁਰਦੁਆਰਾ ਸਾਹਿਬ ਨੂੰ ਦੋ ਕਰੋੜ ਰਕਮ ਕੋਰੋਨਾ ਮਰੀਜ਼ਾਂ ਨੂੰ ਦਿੱਤੀ ਹੈ। ਇਸ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੁਧਿਆਣਾ ‘ਚ 1984 ਦੰਗਾ ਪੀੜਤਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ।

Amitabh Bachchan contributes Rs 2 crore to a Delhi Gurudwara towards  COVID-19 relief | Filmfare.com

ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਦਾ ਕਹਿਣਾ ਹੈ ਕਿ 1984 ‘ਚ ਹੋਏ ਕਤਲੇਆਮ ਵਿੱਚ ਅਮਿਤਾਭ ਬੱਚਨ ਵੀ ਸ਼ਾਮਲ ਸੀ। ਇਸ ਕਰ ਕੇ ਉਸ ਦੇ ਦਿੱਤੇ ਗਏ ਪੈਸੇ ਸਿੱਖ ਕੌਮ ਨੂੰ ਨਹੀਂ ਲੈਣੇ ਚਾਹੀਦੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਰਕਮ ਵਾਪਸ ਕਰ ਦੇਵੇ ਤੇ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੇ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਅਮਿਤਾਭ  ਬੱਚਨ ਪੰਜਾਬ ਆਉਂਦਾ ਹੈ ਤਾਂ ਉਸ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ। ਦਸ ਦਈਏ ਕਿ ਪਿਛਲੇ ਦਿਨੀਂ ਅਮਿਤਾਭ ਬੱਚਨ ਨੇ ਇਹ ਦਾਨ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਚ ਬਣ ਰਹੇ ਕੋਵਿਡ ਸੈਂਟਰ ਦੇ ਨਿਰਮਾਣ ਲਈ ਦਿੱਤਾ ਸੀ।

300 ਬੈੱਡਸ ਵਾਲੇ ਇਸ ਕੋਵਿਡ ਸੈਂਟਰ ਨੂੰ ਸ਼੍ਰੀ ਗੁਰੂ ਤੇਗ਼ ਬਦਾਰਰ ਕੋਵਿਡ ਕੇਅਰ ਫੈਸੇਲਿਟੀ ਦਾ ਨਾਂ ਦਿੱਤਾ ਗਿਆ ਹੈ। ਦਿੱਲੀ ਸਿੱਖ ਗੁਰਦਵਾਰਾ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਬਿਆਨ ਵਿਚ ਅਮਿਤਾਭ ਬੱਚਨ ਦੀ ਤਾਰੀਫ ਕੀਤੀ ਤੇ ਕਿਹਾ ‘ਜਦੋਂ ਦਿੱਲੀ ਵਿੱਚ ਰੋਜ਼ਾਨਾ ਆਕਸੀਜਨ ਦੀ ਘਾਟ ਹੁੰਦੀ ਸੀ, ਤਾਂ ਅਮਿਤਾਭ ਬੱਚਨ ਹਰ ਰੋਜ਼ ਫੋਨ ਕਰਕੇ ਕੋਰੋਨਾ ਸੈਂਟਰ ਦੀ ਜਾਣਕਾਰੀ ਲੈਂਦੇ ਸਨ।

ਇਸ ਤੋਂ ਪਹਿਲਾਂ ਅਮਿਤਾਭ ਬਚਨ ਨੇ 2 ਕਰੋੜ ਦਾ ਦਾਨ ਦਿੰਦੇ ਹੋਏ ਕਿਹਾ ”ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ’ ਦੇ ਨਿਰਮਾਣ ਲਈ ਸਿੱਖ ਕੌਮ ਦੀ ਸੇਵਾ ਨੂੰ ਸਲਾਮ। ਪਰ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਵੀ ਸਿੰਘ ਖਾਲਸਾ ਨੇ ਇਸ ਰਕਮ ਦਾ ਸਖ਼ਤ ਵਿਰੋਧ ਕੀਤਾ ਹੈ। ਉਹਨਾਂ ਨੇ ਵੀਡੀਓ ਜਾਰੀ ਕਰ ਕੇ ਕਿਹਾ ਸੀ ਕਿ ਉਹਨਾਂ ਨੂੰ ਅਮਿਤਾਭ ਬੱਚਨ ਦੀ ਇਹ ਰਕਮ ਨਹੀਂ ਚਾਹੀਦੀ ਤੇ ਉਹ ਵਾਪਸ ਲੈ ਲਵੇ।

Click to comment

Leave a Reply

Your email address will not be published.

Most Popular

To Top