News

ਅਮਿਤ ਸ਼ਾਹ ਨੇ ਜੱਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੀਟਿੰਗ, ਸਿੱਖਾਂ ਦੇ ਵੱਡੇ ਮੁੱਦਿਆਂ ‘ਤੇ ਹੋਈ ਚਰਚਾ

ਪੀਐਮ ਮੋਦੀ ਨਰੇਂਦਰ ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਏ ਹਨ। ਉਹਨਾਂ ਨੇ ਭਾਜਪਾ ਗੱਠਜੋੜ ਲਈ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਚੋਣਾਂ ਦੇ ਮਾਹੌਲ ਵਿੱਚ ਇਹ ਮੀਟਿੰਗ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

May be an image of 2 people, people standing, turban and outdoors

ਸੂਤਰਾਂ ਮੁਤਾਬਕ ਜੱਥੇਦਾਰ ਵੱਲੋਂ ਸਿੱਖਾਂ ਦੇ ਕਈ ਮੁੱਦੇ ਗ੍ਰਹਿ ਮੰਤਰੀ ਕੋਲ ਰੱਖੇ ਗਏ ਹਨ ਜਿਹਨਾਂ ਦਾ ਲੰਬੇ ਸਮੇਂ ਤੋਂ ਕੋਈ ਹੱਲ ਨਹੀਂ ਹੋਇਆ। ਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੁੱਜੇ ਜਿੱਥੇ ਉਹਨਾਂ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕਰੀਬ 45 ਮਿੰਟ ਲੰਬੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵੇਂ ਆਗੂ ਹੀ ਕਮਰੇ ਵਿੱਚ ਹਾਜ਼ਰ ਸਨ।

May be an image of 5 people, beard, people standing, turban and indoor

ਹਾਲਾਂਕਿ ਸ਼ਾਹ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਤਰੁਣ ਚੁੱਘ ਵੀ ਆਏ ਸਨ ਪਰ ਉਹ ਸਾਰੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਜਥੇਦਾਰ ਨੇ ਉੱਤਰਾਖੰਡ ਸਥਿਤ ਗੁਰਦੁਆਰਾ ਗਿਆਨ ਗੋਦੜੀ ਦਾ ਮੁੜ ਨਿਰਮਾਣ ਕਰਨ ਤੇ ਸਿੱਕਮ ਵਿੱਚ ਗੁਰਦੁਆਰਾ ਚੁੰਗ ਥਾਮ ਦਾ ਕਬਜ਼ਾ ਸਿੱਖ ਭਾਈਚਾਰੇ ਨੂੰ ਸੌਂਪਣ, ਸਿੱਖ ਗੁਰਦੁਆਰਾ ਐਕਟ 1925 ਤਹਿਤ ਧਾਰਾ 87 ਹੇਠ ਆਉਂਦੇ ਗੁਰਦੁਆਰਿਆਂ ਦੇ ਨੋਟੀਫਿਕੇਸ਼ਨ ਦੇ ਲਟਕ ਰਹੇ ਕੰਮ ਨੂੰ ਤੁਰੰਤ ਪੂਰਾ ਕਰਨ ਦਾ ਮਾਮਲਾ ਵੀ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖਿਆ।

ਉਨ੍ਹਾਂ ਨੀਮ ਫ਼ੌਜੀ ਬਲਾਂ ਵਿੱਚ ਗ੍ਰੰਥੀ ਦੀ ਇੱਕ ਪੱਕੀ ਆਸਾਮੀ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਨੀਮ ਫ਼ੌਜੀ ਬਲਾਂ ਵਿੱਚ ਮੌਲਵੀ ਦੀ ਪੱਕੀ ਆਸਾਮੀ ਤਾਂ ਹੈ ਪਰ ਗ੍ਰੰਥੀ ਦੀ ਆਸਾਮੀ ਨਹੀਂ, ਜਿਸ ਕਾਰਨ ਨੀਮ ਫ਼ੌਜੀ ਬਲਾਂ ਦੇ ਸਿੱਖ ਜਵਾਨ ਹੀ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰਦੇ ਹਨ।

ਉਨ੍ਹਾਂ ਕਿਹਾ ਕਿ ਮੌਲਵੀ ਵਾਂਗ ਗ੍ਰੰਥੀ ਦੀ ਆਸਾਮੀ ਵੀ ਪੱਕੀ ਕੀਤੀ ਜਾਵੇ। ਜੱਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜੱਥੇਦਾਰ ਵੱਲੋਂ ਸਿੱਖਾਂ ਦੇ ਕਈ ਮਾਮਲੇ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖੇ ਗਏ, ਜਿਹਨਾਂ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਵੀ ਸ਼ਾਮਲ ਹੈ।

Click to comment

Leave a Reply

Your email address will not be published.

Most Popular

To Top