News

ਅਮਿਤ ਸ਼ਾਹ ਨੇ ਮਮਤਾ ਬੈਨਰਜੀ ਦੇ ਹਮਲੇ ਨੂੰ ਲੈ ਕੇ ਕਹੀ ਵੱਡੀ ਗੱਲ

ਸਿਆਸੀ ਪਾਰਟੀਆਂ ਇਕ ਦੂਜੇ ਤੇ ਸ਼ਬਦੀ ਹਮਲੇ ਕਰਨ ਦੇ ਮੌਕੇ ਲੱਭਦੀਆਂ ਰਹਿੰਦੀਆਂ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐਮਸੀ ਪ੍ਰਧਾਨ ਮਮਤਾ ਬੈਨਰਜੀ ਤੇ ਹੋਏ ਹਮਲੇ ਤੇ ਗ੍ਰਹਿਮੰਤਰੀ ਅਮਿਤ ਸ਼ਾਹ ਨੇ ਤੰਜ ਕੱਸਿਆ ਹੈ। ਉਹਨਾਂ ਕਿਹਾ ਕਿ ਮਮਤਾ ਬੈਨਰਜੀ ਨੂੰ ਸੱਟ ਲੱਗੀ ਹੈ ਅਤੇ ਉਹਨਾਂ ਨੂੰ ਦਰਦ ਹੋ ਰਿਹਾ ਹੈ ਪਰ ਤ੍ਰਿਣਮੂਲ ਕਾਂਗਰਸ ਸ਼ਾਸਨ ਦੁਆਰਾ ਹੱਤਿਆ ਕੀਤੇ ਗਏ ਭਾਜਪਾ ਵਰਕਰਾਂ ਦੇ ਪਰਿਵਾਰਾਂ ਦੀ ਤਕਲੀਫ਼ ਦਾ ਕੀ?

Give BJP five more years for an 'infiltrator-free' Assam: Amit Shah at  election rally - Elections News

ਮਮਤਾ ਬੈਨਰਜੀ 10 ਮਾਰਚ ਨੂੰ ਨੰਦੀਗ੍ਰਾਮ ਵਿੱਚ ਨਾਮਜ਼ਦਗੀ ਦਾਖ਼ਲ ਕਰਾਉਣ ਤੋਂ ਬਾਅਦ ਪ੍ਰਚਾਰ ਕਰਨ ਦੌਰਾਨ ਜ਼ਖ਼ਮੀ ਹੋ ਗਈ ਸੀ। ਉਹਨਾਂ ਦੇ ਖੱਬੇ ਪੈਰ, ਸਿਰ ਅਤੇ ਛਾਤੀ ਵਿੱਚ ਸੱਟ ਲੱਗੀ ਸੀ। ਇਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਇਸ ਤੋਂ ਬਾਅਦ ਹੁਣ ਉਹ ਵ੍ਹੀਲਚੇਅਰ ਤੇ ਰੋਡ ਸ਼ੋਅ ਕਰ ਰਹੇ ਹਨ। ਟੀਐਮਸੀ ਨੇ ਦਾਅਵਾ ਕੀਤਾ ਸੀ ਕਿ ਇਹ ਹਮਲਾ ਸਾਜਿਸ਼ ਤਹਿਤ ਹੋਇਆ ਹੈ। ਪਰ ਚੋਣ ਕਮਿਸ਼ਨ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਕੋਈ ਹਮਲਾ ਨਹੀਂ ਹੋਇਆ ਸੀ। ਚੋਣ ਕਮਿਸ਼ਨ ਨੇ ਨਿਰਦੇਸ਼ਕ ਵਿਵੇਕ ਸਹਾਏ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ।

Click to comment

Leave a Reply

Your email address will not be published. Required fields are marked *

Most Popular

To Top