ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ ਦੇ ਹੱਕ ‘ਚ ਲਿਆ ਵੱਡਾ ਫ਼ੈਸਲਾ, 31 ਮਈ ਤੋਂ ਖੁੱਲ੍ਹਣਗੇ ਕਾਰਖਾਨੇ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ 31 ਮਈ ਤੋਂ ਹੌਲੀ-ਹੌਲੀ ਅਨਲਾੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ,,ਪ੍ਰੈਸ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕੋਰੋਨਾ ਖ਼ਿਲਾਫ ਇਸ ਲੜ੍ਹਾਈ ‘ਚ ਦਿੱਲੀ ਵਾਸੀਆਂ ਦੀ ਮਿਹਨਤ ਨਾਲ ਦਿੱਲੀ ਵਿੱਚ ਸਥਿਤੀ ਤੇਜ਼ੀ ਨਾਲ ਸੁਧਰ ਰਹੀ ਹੈ, ਜਿਸ ਕਾਰਨ ਹੁਣ ਲਾਕਡਾਊਨ ਤੋਂ ਬਾਅਦ ਦਿੱਲੀ ‘ਚ ਹੌਲੀ-ਹੌਲੀ ਅਨਲਾੱਕ ਕੀਤਾ ਜਾਵੇਗਾ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ 31 ਮਈ ਤੋਂ ਕਾਰਖਾਨਿਆਂ ਨੂੰ ਮੁੜ ਤੋਂ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਾਕਡਾਊਨ ਲਗਾਇਆ ਗਿਆ ਸੀ ਜਿਸ ਨਾਲ ਕੋਰੋਨਾ ਮਾਮਲਿਆਂ ‘ਚ ਤੇਜ਼ੀ ਨਾਲ ਸੁਧਾਰ ਆਉਣ ਦੀ ਗੱਲ ਆਖੀ ਜਾ ਰਹੀ ਹੈ।
ਕੋਰੋਨਾ ਮਾਮਲਿਆਂ ਨੂੰ ਘੱਟਦਾ ਦੇਖ ਕੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ 31 ਮਈ ਤੋਂ ਹੋਲੀ ਹੋਲੀ ਅਨਲਾਕ ਕਰਨ ਦੀ ਗੱਲ ਆਖੀ ਗਈ ਹੈ। ਇਸ ਨਾਲ ਦਿੱਲੀ ਵਾਸੀਆਂ ਸਣੇ ਇੱਥੇ ਰਹਿਦੇ ਪ੍ਰਵਾਸੀ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੀ ਹੈ।
