ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ

 ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ

ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਪਾਕਿਸਤਾਨ ਖਿਲਾਫ਼ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ਤੇ ਨਿਸ਼ਾਨਾ ਬਣੇ ਹੋਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਅਰਸ਼ਦੀਪ ਖਿਲਾਫ਼ ਟਿੱਪਣੀਆਂ ਕਰਨ ਵਾਲਿਆਂ ਤੇ ਸਖ਼ਤੀ ਨਾਲ ਨੱਥ ਪਾਉਣ ਲਈ ਆਖਿਆ ਹੈ।

ਉਹਨਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਕਿ ਮਾੜੀ ਮਾਨਸਿਕਤਾ ਵਾਲੇ ਲੋਕਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ। ਮਾੜੀ ਸੋਚ ਰੱਖਣ ਵਾਲੇ ਲੋਕਾਂ ਨੇ ਹਮੇਸ਼ਾ ਕੌਮ ਅਤੇ ਦੇਸ਼ ਦਾ ਨੁਕਸਾਨ ਕੀਤਾ ਹੈ, ਲਿਹਾਜ਼ਾ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਕ੍ਰਿਕਟਰ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਜੱਥੇਦਾਰ ਨੇ ਕਿਹਾ ਕਿ ਸਿੱਖ ਕੌਮ ਉਹਨਾਂ ਨਾਲ ਖੜ੍ਹੀ ਹੈ। ਉਹਨਾਂ ਕਿਹਾ ਕਿ ਸਿੱਖ ਕਦੇ ਹਾਰ ਮੰਨਣ ਵਾਲਿਆਂ ਵਿੱਚੋਂ ਨਹੀਂ ਹੈ।

ਉਹਨਾਂ ਅਰਸ਼ਦੀਪ ਨੂੰ ਮਨ ਲਗਾ ਕੇ ਖੇਡਣ ਲਈ ਕਿਹਾ। ਉਹਨਾਂ ਕਿਹਾ ਕਿ, ਅਕਾਲ ਪੁਰਖ ਤੇ ਭਰੋਸਾ ਰੱਖੋ ਅਤੇ ਪੂਰੀ ਤਨਦੇਹੀ ਨਾਲ ਖੇਡੋ ਵਾਹਿਗੁਰੂ ਫਤਿਹ ਜ਼ਰੂਰ ਬਖਸ਼ੇਗਾ। ਦੱਸ ਦਈਏ ਕਿ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ਤੇ ਨਿਸ਼ਾਨਾ ਬਣਾਇਆ ਗਿਆ।

ਸੋਸ਼ਲ ਮੀਡੀਆ ਤੇ ਕੁਝ ਲੋਕਾਂ ਵੱਲੋਂ ਟਵਿਟਰ ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ਼ ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ। ਅਰਸ਼ਦੀਪ ਦੇ ਹੱਕ ਵਿੱਚ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਵੀ ਆਈਆਂ ਹਨ। ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ।

 

Leave a Reply

Your email address will not be published.