News

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਜੱਥਾ ਪਹੁੰਚਿਆ ਕਰਤਾਰਪੁਰ ਸਾਹਿਬ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਜਪਾ ਆਗੂਆਂ ਦਾ ਵਫ਼ਦ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਗੁਰਪੁਰਬ ਤੇ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹ ਕੇ ਤੋਹਫ਼ਾ ਦਿੱਤਾ ਗਿਆ ਹੈ।

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ,  Jatha of BJP led by Ashwani Sharma leaves for Kartarpur Sahib– News18 Punjab

ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਦਰਸ਼ਨਾਂ ਲਈ ਭਰਵਾਂ ਜੋਸ਼ ਪਾਇਆ ਜਾ ਰਿਹਾ ਹੈ। ਭਾਜਪਾ ਆਗੂਆਂ ਦੇ ਜਥੇ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸ਼ਾਮਲ ਆਗੂਆਂ ਵਿੱਚ ਸੁਖਵੰਤ ਸਿੰਘ ਧਨੌਲਾ,

ਜਸਵਿੰਦਰ ਸਿੰਘ ਢਿੱਲੋਂ, ਐੱਸ. ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਟੇਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ. ਭੰਡਾਰੀ ਆਦਿ ਸਨ।

Click to comment

Leave a Reply

Your email address will not be published.

Most Popular

To Top