ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਹਨਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।
ਮੂਲ ਤਸਵੀਰ ਸੰਭਾਲੀ ਨਹੀਂ ਗਈ
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ, ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਹੀ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪ੍ਰਮਾਤਮਾ ਨੇ ਕਿਰਪਾ ਕਰਕੇ ਮੁੜ ਤੋਂ ਪੰਥ ਦੇ ਰਾਹ ਤੇ ਤੋਰਿਆ ਹੈ।
ਉਹਨਾਂ ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿਹਨਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਇੰਸਟਾਗ੍ਰਾਮ ਅਕਾਊਂਟ ਬੈਨ ਤੋਂ ਬਾਅਦ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
Tags: Account Amritpal Singh Instagram Punjab Sikh