ਅੰਮ੍ਰਿਤਸਰ ਆਈਈਡੀ ਮਾਮਲੇ ’ਚ ਵੱਡਾ ਖ਼ੁਲਾਸਾ, ਪੰਜਾਬ ਇਸ ਤਰ੍ਹਾਂ ਪਹੁੰਚਿਆ ਸੀ ਬੰਬ

 ਅੰਮ੍ਰਿਤਸਰ ਆਈਈਡੀ ਮਾਮਲੇ ’ਚ ਵੱਡਾ ਖ਼ੁਲਾਸਾ, ਪੰਜਾਬ ਇਸ ਤਰ੍ਹਾਂ ਪਹੁੰਚਿਆ ਸੀ ਬੰਬ

ਅੰਮ੍ਰਿਤਸਰ ਆਈ.ਈ.ਡੀ. ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਗੋਪੀ ਅਤੇ ਵਰਿੰਦਰ ਨੇ ਕਈ ਖੁਲਾਸੇ ਕੀਤੇ ਹਨ। ਉਹਨਾਂ ਦੱਸਿਆ ਕਿ ਉਹ ਦੋਵੇਂ ਜੇਲ੍ਹ ਵਿੱਚ ਅੱਤਵਾਦੀ ਲਖਬੀਰ ਨਾਲ ਗੱਲ ਕਰਦੇ ਸੀ। ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਰਿੰਦਾ ਨੇ ਹੀ ਆਈ.ਈ.ਡੀ. ਭੇਜਿਆ ਸੀ। ਮਿਲੀ ਜਾਣਕਾਰੀ ਅਨੁਸਾਰ ਬੰਬ ਨੂੰ ਡਰੋਨ ਦੁਆਰਾ ਪਾਕਿਸਤਾਨ ਤੋਂ ਭੇਜਿਆ ਗਿਆ ਸੀ।

ਦੱਸ ਦਈਏ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸੀ ਬਲਾਕ ਘੜੀ ਵਿਖੇ ਦੋ ਨਕਾਬਪੋਸ਼ ਵਿਅਕਤੀ ਪੁਲਿਸ ਦੀ ਗੱਡੀ ਵਿੱਚ ਬੰਬ ਸੁੱਟ ਕੇ ਮੌਕੇ ’ਤੇ ਫਰਾਰ ਹੋ ਗਏ। ਸੀ.ਸੀ.ਟੀ.ਵੀ. ਫੁਟੇਜ਼ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਸੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਜੀਪ ਦੇ ਹੇਠਾਂ ਪਲੈਂਟ ਕੀਤੇ ਗਏ ਬੰਬ ਨੂੰ ਕਬਜ਼ੇ ਵਿੱਚ ਲੈ ਲਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਜੀਪ ਸੀ.ਆਈ.ਏ ਸਟਾਫ ਵਿੱਚ ਤੈਨਾਤ ਸਬ ਇੰਸਪੈਕਟਰ ਦਿਲਬਾਗ ਸਿੰਘ ਬਾਗਾ ਦੇ ਘਰ ਦੇ ਬਾਹਰ ਖੜ੍ਹੀ ਸੀ ਜਿਸ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਨੇ ਬੰਬ ਫਿੱਟ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੁਲਿਸ ਦੀ ਗੱਡੀ ਹੇਠਾਂ ਬੰਬ ਲਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਏਟੀਐਸ ਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਰਜਿੰਦਰ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਗੱਡੀ ਹੇਠ ਬੰਬ ਰੱਖਣ ਵਾਲੇ ਮੁਲਜ਼ਮ ਫਤਿਹਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ 8 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।

Leave a Reply

Your email address will not be published.