ਅੰਮ੍ਰਿਤਸਰ ਏਅਰਪੋਰਟ ’ਤੇ ਕੋਰੋਨਾ ਬਲਾਸਟ, ਇਟਲੀ ਤੋਂ ਆਏ 125 ਯਾਤਰੀ ਕੋਰੋਨਾ ਪਾਜ਼ੀਟਿਵ
By
Posted on

ਇਟਲੀ ਤੋਂ ਇੱਕ ਅੰਤਰਰਾਸ਼ਟਰੀ ਚਾਰਟਰਡ ਫਲਾਈਟ ਦੇ 125 ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪਹੁੰਚ ਸਨ। ਇਸ ਦੌਰਾਨ ਇਹਨਾਂ ਯਾਤਰੀਆਂ ਦਾ ਟੈਸਟ ਕੀਤਾ ਗਿਆ ਹੈ। ਇਹ ਸਾਰੇ ਯਾਤਰੀ ਪੰਜਾਬ ਨਾਲ ਸਬੰਧਤ ਹਨ। ਕੋਰੋਨਾ ਟੈਸਟ ਪਾਜ਼ੀਟਿਵ ਆਉਣ ਮਗਰੋਂ ਯਾਤਰੀਆਂ ਨੇ ਏਅਰਪੋਰਟ ਅਥਾਰਟੀ ਖਿਲਾਫ਼ ਹੰਗਾਮਾ ਕੀਤਾ।

ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਜਾਣਬੁੱਝ ਕੇ ਕੋਰੋਨਾ ਪਾਜ਼ੀਟਿਵ ਕੀਤਾ ਗਿਆ ਹੈ। ਅਸੀਂ ਇਟਲੀ ਤੋਂ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਅਤੇ RTPCR ਦੀ 72 ਘੰਟਿਆਂ ਦੀ ਰਿਪੋਰਟ ਨੈਗੇਟਿਵ ਲੈ ਕੇ ਆਏ ਹਾਂ। ਦੱਸ ਦਈਏ ਕਿ ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਬੇਕਾਬੂ ਹੁੰਦੀ ਜਾ ਰਹੀ ਹੈ।
ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 90 ਹਜ਼ਾਰ 928 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ।
