News

ਅੰਮ੍ਰਿਤਸਰ ’ਚ ਕਾਰਪੋਰੇਟ ਘਰਾਣਿਆਂ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ

ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਭਾਰਤ ਦੇ ਲੋਕ ਸੜਕਾਂ ਤੇ ਬੈਠੇ ਹੋਏ ਹਨ। ਲੋਕਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵੀ ਬਾਈਕਾਟ ਕੀਤਾ ਜਾ ਰਿਹਾ ਹੈ। ਦੇਸ਼ਭਰ ਵਿੱਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਲੋਕ ਅੱਗੇ ਆ ਰਹੇ ਹਨ।

ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੀ ਸ਼ਾਮਤ! ਅੰਮ੍ਰਿਤਸਰ 'ਚ ਕਿਸਾਨਾਂ ਦਾ ਵੱਡਾ ਐਕਸ਼ਨ

ਪੰਜਾਬ ਵਿੱਚ ਕਾਰਪੋਰੇਟਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਿਤੇ ਟੋਲ ਪਲਾਜ਼ੇ ਫ੍ਰੀ ਕੀਤੇ ਜਾ ਰਹੇ ਹਨ, ਕਿਤੇ ਜੀਓ ਟਾਵਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਤੇ ਕਿਤੇ ਕਾਰਪੋਰੇਟ ਘਰਾਣਿਆਂ ਦੇ ਉਤਪਾਦਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਹੁਣ ਉਹਨਾਂ ਦੇ ਗੁਦਾਮ ਵੀ ਕਿਸਾਨਾਂ ਵੱਲੋਂ ਜ਼ਬਰਦਸਤੀ ਬੰਦ ਕੀਤੇ ਜਾ ਰਹੇ ਹਨ।

ਅੱਜ ਅੰਮ੍ਰਿਤਸਰ ਦੇ ਨੇੜਲੇ ਪਿੰਡ ਚਾਟੀਵੰਡ ਵਿਖੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇੱਕ ਨਿਜੀ ਕੰਪਨੀ ਦੇ ਗੁਦਾਮ ਦਾ ਘਿਰਾਓ ਕੀਤਾ ਗਿਆ। ਉਹਨਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇੱਥੇ ਅਡਾਨੀ ਗਰੁੱਪ ਦਾ ਫਾਰਚਿਊਨ ਰਿਫਾਇੰਡ ਤੇਲ ਡੰਪ ਕੀਤਾ ਗਿਆ ਹੈ।

ਕਿਸਾਨ ਫੈਕਟਰੀ ਦੇ ਅੰਦਰ ਦਾਖਲ ਹੋ ਗਏ ਤੇ ਉੱਥੇ ਭਾਰੀ ਮਾਤਰਾ ਵਿੱਚ ਪਏ ਰਿਫਾਇੰਡ ਫਾਰਚਿਊਨ ਦੇ ਗੋਦਾਮ ਨੂੰ ਬੰਦ ਕਰ ਦਿੱਤਾ। ਉਨ੍ਹਾਂ ਹੱਥ ਜੋੜ ਕੇ ਬੇਨਤੀ ਕੀਤੀ ਕਿ ਜਦ ਤੱਕ ਉਨ੍ਹਾਂ ਦਾ ਮਸਲਾ ਕੇਂਦਰ ਸਰਕਾਰ ਨਾਲ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਨ੍ਹਾਂ ਉਤਪਾਦਾਂ ਦੀ ਡਿਲੀਵਰੀ ਨਾ ਕਰਨ।

ਕੰਪਨੀ ਦੇ ਗੋਦਾਮ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਵੱਖ-ਵੱਖ ਥਾਵਾਂ ‘ਤੇ ਮੌਜੂਦ ਅਜਿਹੇ ਗੋਦਾਮਾਂ ਨੂੰ ਬੰਦ ਕਰਨਾ ਜਾਰੀ ਰੱਖਣਗੇ। ਦਸ ਦਈਏ ਕਿ ਕਿਸਾਨੀ ਅੰਦੋਲਨ ਦੇ ਸਮਰਥਨ ਲਈ ਹਰਿਆਣਾ ਦੀਆਂ ਕਈ ਖਾਪ ਪੰਚਾਇਤਾਂ, ਖਿਡਾਰੀਆਂ, ਰਾਜਨੀਤਕ ਪਾਰਟੀਆਂ ਸਮੇਤ ਮਜ਼ਦੂਰਾਂ ਨੇ ਵੀ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਮਹਿਲਾਵਾਂ ਨੇ ਕਰਨਾਲ ਤੋਂ 17 ਕਿਲੋਮੀਟਰ ਪੈਦਲ ਮਾਰਚ ਕੱਢ ਕੇ ਖੇਤੀ ਕਾਨੂੰਨਾਂ ਵਿਰੁਧ ਆਪਣਾ ਵਿਰੋਧ ਜ਼ਾਹਿਰ ਕੀਤਾ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਔਰਤਾਂ ਨੂੰ ਕਿਸਾਨੀ ਲਹਿਰ ਦੀ ਹਮਾਇਤ ਕਰਦਿਆਂ ਵੇਖ ਕੁਝ ਹੋਰ ਲੋਕ ਵੀ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

Click to comment

Leave a Reply

Your email address will not be published.

Most Popular

To Top