ਅੰਮ੍ਰਿਤਸਰ ’ਚ ਕਿਸਾਨਾਂ ਨੇ ਹੁਣ ਰਾਸ਼ਟਰਪਤੀ ਦਾ ਫੂਕਿਆ ਪੁਤਲਾ, ਸਿਆਸਤਦਾਨਾਂ ਨੂੰ ਵੀ ਲਾਏ ਰਗੜੇ

ਅੰਮ੍ਰਿਤਸਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ 10ਵੇਂ ਦਿਨ ਰੇਲਵੇ ਲਾਈਨ ਤੇ ਜਾਰੀ ਰਿਹਾ। ਕਿਸਾਨ ਪਿਛਲੇ 10ਵੇਂ ਦਿਨ ਤੋਂ ਅੰਮ੍ਰਿਤਸਰ ਦੇ ਦੇਵੀਦਾਸ ਪੂਰਾ ਤੇ ਰੇਲਵੇ ਲਾਈਨ ਤੇ ਬੈਠੇ ਹਨ ਅਤੇ ਲਗਾਤਾਰ ਮੰਗ ਕਰ ਰਹੇ ਹਨ ਕਿ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ।
ਅੱਜ ਕਿਸਾਨਾਂ ਨੇ ਦੇਸ਼ ਦੇ ਰਾਸ਼ਟਰਪਤੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਨਰਲ ਸੈਕਰੈਟਰੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਲਗਾਤਾਰ ਰੇਲਵੇ ਟਰੈਕ 10 ਦਿਨਾਂ ਤੋਂ ਜਾਮ ਕਰ ਕੇ ਬੈਠੇ ਹਨ ਪਰ ਉਹਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ।
ਇਹ ਵੀ ਪੜ੍ਹੋ: ਨਿਰਭਿਆ ਦੀ ਵਕੀਲ ਲੜੇਗੀ ਹਾਥਰਸ ਦੀ ਪੀੜਤਾ ਦਾ ਕੇਸ, ਸੁਪਰੀਮ ਕੋਰਟ ਜਾਣ ਦੀ ਤਿਆਰੀ
ਉਹਨਾਂ ਦਾ ਕਹਿਣਾ ਹੈ ਕਿ ਸਿਆਸਤਦਾਨ ਲਗਾਤਾਰ ਕਿਸਾਨਾਂ ਦੇ ਮੁੱਦੇ ਤੇ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਿਆਸਤ ਕਰ ਰਹੇ ਹਨ। ਇਸ ਲਈ ਅੱਜ ਉਹਨਾਂ ਨੇ ਦੇਸ਼ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਅਤੇ ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਖੇਤੀ ਬਿੱਲ ਰੱਦ ਕੀਤੇ ਜਾਣ ਕਿਉਂ ਕਿ ਖੇਤੀ ਬਿੱਲਾਂ ਨਾਲ ਕਿਸਾਨੀ ਖ਼ਤਮ ਹੋ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਜੇ ਉਹਨਾਂ ਮੰਗ ਨਹੀਂ ਮੰਨੀ ਜਾਂਦੀ ਤਾਂ ਉਹ ਅਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ।
