ਅੰਮ੍ਰਿਤਸਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਤਸਕਰਾਂ ਦੇ ਘਰਾਂ ‘ਚ ਕੀਤੀ ਛਾਪੇਮਾਰੀ

 ਅੰਮ੍ਰਿਤਸਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਤਸਕਰਾਂ ਦੇ ਘਰਾਂ ‘ਚ ਕੀਤੀ ਛਾਪੇਮਾਰੀ

ਅੰਮ੍ਰਿਤਸਰ ਵਿੱਚ ਨਸ਼ੇ ਵਰਗੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼ਹਿਰ ਵਿੱਚ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਵਿੱਢਿਆ ਹੋਇਆ ਹੈ ਜਿਸ ਦੀ ਨਿਗਰਾਨੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਕਰ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨਾਂ ਤੋਂ ਸ਼ੁਰੂ ਹੋਇਆ ਸਰਚ ਆਪ੍ਰੇਸ਼ਨ ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ ਵਿੱਚ ਜਾਰੀ ਰਿਹਾ, ਜਿਸ ਵਿੱਚ ਨਿਗਰਾਨੀ ਕਰਨ ਲਈ ਅੱਜ ਪੰਜਾਬ ਦੇ ਏਡੀਜੀਪੀ ਡਾ. ਨਰੇਸ਼ ਅਰੋੜਾ ਵੀ ਪੁੱਜੇ ਹਨ।

ਉਹਨਾਂ ਨੇ ਪੁਲਿਸ ਅਧਿਕਾਰੀਆਂ ਨਾਲ ਬਕਾਇਦਾ ਉਹਨਾਂ ਥਾਵਾਂ ਦਾ ਨਿਰੀਖਣ ਕੀਤਾ, ਜਿੱਥੇ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਮਕਬੂਲਪੁਰਾ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰਕੇ ਸੜਕਾਂ ਤੇ ਨਾਕਾਬੰਦੀ ਕਰ ਦਿੱਤੀ ਤਾਂ ਕਿ ਕੋਈ ਤਸਕਰ ਫ਼ਰਾਰ ਹੋਣ ਦੀ ਕੋਸ਼ਿਸ਼ ਨਾ ਕਰੇ। ਏਡੀਜੀਪੀ ਨਰੇਸ਼ ਅਰੋੜਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਫ਼ੈਸਲਾਕੁੰਨ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

ਪੂਰੇ ਪੰਜਾਬ ਵਿੱਚ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜੇ ਕਿਸੇ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਤਸਕਰਾਂ ਦੇ ਨਾਲ ਆਉਂਦੀ ਹੈ ਤਾਂ ਉਸ ਦੇ ਖਿਲਾਫ਼ ਵੀ ਪੁਲਿਸ ਸਪੱਸ਼ਟ ਕਾਰਵਾਈ ਕਰੇਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵੱਲੋਂ ਇਹਨਾਂ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਉਣ ਤੋਂ ਪਹਿਲਾਂ ਗੁਪਤ ਸੂਚਨਾ ਦੇ ਆਧਾਰ ਤੇ ਕੰਮ ਕੀਤਾ ਜਾਂਦਾ ਹੈ ਤੇ ਇਲਾਕੇ ਵਿੱਚ ਤਸਕਰਾਂ ਦੀ ਸਾਰੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ।

Leave a Reply

Your email address will not be published.