ਅੰਮ੍ਰਿਤਸਰ ‘ਚ ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦੀ ਲਈ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪਿਓ-ਪੁੱਤ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਮੰਗਲਵਾਰ ਦੀ ਰਾਤ 11.30 ਦੇ ਕਰੀਬ ਥਾਣਾ ਗੇਟ ਹਕੀਮਾ ਦੇ ਅਮਨ ਐਵੀਨਿਊ ਵਿਖੇ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੈਸਿਆਂ ਦੇ ਲੈਣ-ਦੇਣ ਦੇ ਚੱਲਦੇ ਕੀਤਾ ਗਿਆ ਹੈ। ਪਹਿਲਾਂ ਉਕਤ ਵਿਅਕਤੀਆਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਫਿਰ ਗੋਲ਼ੀਆਂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਕਤਲ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਸੋਨੂੰ ਭੱਟੀ ਅਤੇ ਉਸਦੇ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਫਿਲਹਾਲ ਪੁਲਸ ਵੱਲੋਂ ਉਕਤ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।