ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, CCTV ‘ਚ ਕੈਦ ਹੋਈ ਘਟਨਾ  

 ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, CCTV ‘ਚ ਕੈਦ ਹੋਈ ਘਟਨਾ  

ਸਥਾਨਕ ਜੰਡਿਆਲਾ ਗੁਰੂ ਨਜ਼ਦੀਕ ਮੱਲੀਆਂ ਰੋਡ ਤੇ ਇੱਕ ਪੈਟਰੋਲ ਪੰਪ ਤੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 2 ਨਕਾਬਪੋਸ਼ ਨੌਜਵਾਨਾਂ ਨੇ ਬੀਤੀ ਰਾਤ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Enforcement Directorate nabs Punjab businessman who used 85 bank accounts  to launder cash - Mail Today News

ਇਹਨਾਂ ਲੁਟੇਰਿਆਂ ਕੋਲ ਹਥਿਆਰ ਵੀ ਸਨ। ਹਥਿਆਰਾਂ ਦੀ ਨੋਕ ‘ਤੇ ਲੁਟੇਰੇ 90 ਹਜ਼ਾਰ ਦੇ ਕਰੀਬ ਨਕਦੀ ਲੈ ਕੇ ਫ਼ਰਾਰ ਹੋ ਗਏ। ਲੁੱਟ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਫੁਟੇਜ ‘ਚ ਕੈਦ ਹੋ ਗਈਆਂ ਹਨ। ਇਸ ਦੀ ਸੂਚਨਾ ਪੁਲਿਸ ਤੱਕ ਪਹੁੰਚ ਗਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.