News

ਅੰਮ੍ਰਿਤਸਰ ਤੋਂ ਨਾਂਦੇੜ ਲਈ ਫਲਾਈਟ ਮੁੜ ਭਰੇਗੀ ਉਡਾਣ, ਬੂਕਿੰਗ ਹੋਈ ਸ਼ੁਰੂ

ਕੋਰੋਨਾ ਵਾਇਰਸ ਕਾਰਨ ਸਾਰੇ ਤਰ੍ਹਾਂ ਦੀਆਂ ਉਡਾਣਾਂ ਅਸਥਿਰ ਸਮੇਂ ਲਈ ਰੋਕ ਦਿੱਤੀਆਂ ਗਈਆਂ ਸਨ। ਹੁਣ ਹੌਲੀ-ਹੌਲੀ ਕੋਰੋਨਾ ਕੇਸ ਘਟਣੇ ਸ਼ੁਰੂ ਹੋ ਗਏ ਹਨ। ਨਾਲ ਹੀ ਸਰਕਾਰ ਵੱਲੋਂ ਢਿੱਲ ਵੀ ਦਿੱਤੀ ਜਾ ਰਹੀ ਹੈ। ਗੁਰੂ ਨਗਰੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਦੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਗਈ ਹੈ। ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਤੋਂ ਬਾਅਦ ਐਵੀਏਸ਼ਨ ਇੰਡਸਟਰੀ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ। ਕੁਝ ਚੁਣੀਆਂ ਉਡਾਣਾਂ ਨੂੰ ਛੱਡ ਕੇ ਕਈ ਹੋਰ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ।

5 ways to find last-minute flight deals online and on the phone

ਫਿਲਹਾਲ, ਸਿਰਫ ਚੋਣਵੀਆਂ ਉਡਾਣਾਂ ਹੀ ਦਿੱਲੀ, ਮੁੰਬਈ, ਕੋਲਕਾਤਾ, ਬੈਂਗਲੁਰੂ, ਪਟਨਾ ਸਾਹਿਬ ਤੇ ਜੈਪੁਰ ਲਈ ਰਵਾਨਾ ਹੋ ਰਹੀਆਂ ਹਨ, ਪਰ ਜਲਦ ਹੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਵੀ ਸ਼ੁਰੂ ਕੀਤੀ ਜਾ ਰਹੀ ਹੈ। ਵੈੱਬਸਾਈਟ ਅਨੁਸਾਰ, ਅੰਮ੍ਰਿਤਸਰ ਹਜ਼ੂਰ ਸਾਹਿਬ ਨਾਂਦੇੜ ਦੀ ਉਡਾਣ ਦਾ ਕਿਰਾਇਆ 5570 ਰੁਪਏ ਰੱਖਿਆ ਗਿਆ ਹੈ। ਦੂਜੇ ਪਾਸੇ ਹਜ਼ੂਰ ਸਾਹਿਬ ਨਾਂਦੇੜ ਤੋਂ ਅੰਮ੍ਰਿਤਸਰ ਪਹੁੰਚਣ ਲਈ ਯਾਤਰੀਆਂ ਨੂੰ 5,128 ਰੁਪਏ ਖਰਚ ਕਰਨੇ ਪੈਣਗੇ।

ਮਿਲੀ ਜਾਣਕਾਰੀ ਅਨੁਸਾਰ ਹਜ਼ੂਰ ਸਾਹਿਬ ਨਾਂਦੇੜ ਦੀ ਦੂਜੀ ਲਹਿਰ ਦੀ ਸ਼ੁਰੂਆਤ ਤੇ ਯਾਤਰੀਆਂ ਦੀ ਘੱਟ ਸੰਖਿਆ ਕਾਰਨ ਏਅਰ ਇੰਡੀਆ ਨੇ ਇਸ ਉਡਾਣ ਨੂੰ ਬੰਦ ਕਰ ਦਿੱਤਾ ਸੀ। ਏਅਰ ਇੰਡੀਆ ਦੀ ਵੈੱਬਸਾਈਟ ਅਨੁਸਾਰ ਇਹ ਉਡਾਣ 3 ਅਗਸਤ ਤੋਂ ਮੁੜ ਉਡਾਣ ਭਰੇਗੀ। ਦਿੱਲੀ ਨੂੰ ਇਸ ਉਡਾਣ ਨਾਲ ਜੋੜਿਆ ਗਿਆ ਹੈ।

ਇਹ ਫਲਾਈਟ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਭਰੇਗੀ ਤੇ ਉਸ ਤੋਂ ਬਾਅਦ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਵੇਗੀ। ਇਹ ਸ਼ਾਮ 5 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ, ਉਡਾਣ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਮੰਗਲਵਾਰ, ਬੁੱਧਵਾਰ ਤੇ ਸ਼ਨੀਵਾਰ ਸਵੇਰੇ 4:50 ਵਜੇ ਰਵਾਨਾ ਹੋਵੇਗੀ ਤੇ ਸਵੇਰੇ 9:25 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ।

Click to comment

Leave a Reply

Your email address will not be published.

Most Popular

To Top