News

ਅੰਮ੍ਰਿਤਸਰ ਦੇਸ਼ ਦੇ 10 ਗੰਦਗੀ ਭਰੇ ਸ਼ਹਿਰਾਂ ਦੀ ਸੂਚੀ ‘ਚ ਸ਼ਾਮਿਲ, ਕਾਂਗਰਸ ਸਰਕਾਰ ‘ਤੇ ਭੜਕੇ ਅਕਾਲੀ ਆਗੂ ਡਾ. ਦਲਜੀਤ ਚੀਮਾ

Daljit Singh Cheema

ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੋਧੀਆਂ ਦੇ ਲਗਾਤਾਰ ਨਿਸ਼ਾਨੇ ‘ਤੇ ਹੈ। ਕਈ ਸਿਆਸੀ ਪਾਰਟੀਆਂ ਵੱਲੋਂ ਤਾਂ ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਵੀ ਆਖਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਤੱਕ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਵੱਲੋਂ ਵੀ ਕੈਪਟਨ ਸਰਕਾਰ ‘ਤੇ ਜਮ ਕੇ ਸ਼ਬਦੀ ਹਮਲੇ ਕੀਤੇ ਗਏ।

ਦਰਅਸਲ, ਸ਼ਹਿਰ ਅੰਮ੍ਰਿਤਸਰ ਦੇਸ਼ ਦੇ 10 ਗੰਦਗੀ ਭਰੇ ਸ਼ਹਿਰਾਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ, ਜਿਸ ‘ਤੇ ਡਾ. ਚੀਮਾ ਨੇ ਦੱਸਿਆ ਕਿ ਇਹ ਸਭ ਕੁੱਝ ਕਾਂਗਰਸ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਹੈ। ਉਹਨਾਂ ਦੱਸਿਆ ਕਿ ਸਰਕਾਰ ਨੇ ਕੁਝ ਚੰਗਾ ਬਣਾਉਣਾ ਤਾਂ ਕੀ ਸੀ, ਉਹ ਤਾਂ ਸ਼ਹਿਰਾਂ ਦੀ ਸਾਂਭ-ਸੰਭਾਲ ਦਾ ਕੰਮ ਵੀ ਨਾ ਕਰ ਸਕੀ। ਉੱਥੇ ਹੀ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਕ੍ਰਾਈਮ ਦੇ ਅੰਕੜੇ ਪੇਸ਼ ਕੀਤੇ ਗਏ ਨੇ ਉਸ ‘ਚ ਪੰਜਾਬ ਦੀਆਂ ਜੇਲ੍ਹਾਂ ਸਬੰਧੀ ਸਥਿਤੀ ਬਹੁਤ ਹੀ ਚਿੰਤਾ ਵਾਲੀ ਹੈ ਅਤੇ ਪੰਜਾਬ ‘ਚ ਅਮਨ ਕਾਨੂੰਨ ਲਗਾਤਾਰ ਵਿਗੜਦਾ ਜਾ ਰਿਹਾ ਹੈ।

ਆਹਲੁਵਾਲੀਆ ਰਿਪੋਰਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੱਸੀ ਕਮਰ, ਅਰਥ ਵਿਵਸਥਾ ਪਟਰੀ ’ਤੇ ਲਿਆਉਣ ਦੀ ਤਿਆਰੀ

ਦੱਸ ਦਈਏ ਕਿ ਪਵਿੱਤਰ ਗੁਰੂਆਂ ਦੀ ਨਗਰੀ ਵਜੋਂ ਜਾਣੇ ਜਾਂਦੇ ਇਤਿਹਾਸਕ ਸ਼ਹਿਰ, ਅੰਮ੍ਰਿਤਸਰ ਨੂੰ ਦੇਸ਼ ਦੇ 10 ਗੰਦਗੀ ਭਰੇ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਤੇ ਵਿਰੋਧੀਆਂ ਵੱਲੋਂ ਲਗਾਤਾਰ ਕਾਂਗਰਸ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਵਧੀਆ ਬਣਾਉਣ ਲਈ ਕੀ ਕੀਤਾ ਜਾਵੇਗਾ?

Click to comment

Leave a Reply

Your email address will not be published. Required fields are marked *

Most Popular

To Top