ਅੰਮ੍ਰਿਤਸਰ ਦੇ ਡੀਸੀ ਵੱਲੋਂ ਹਦਾਇਤਾਂ ਜਾਰੀ, ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਲੈਣ ਦੀ ਹੋਵੇਗੀ ਪੂਰਨ ਮਨਾਹੀ

 ਅੰਮ੍ਰਿਤਸਰ ਦੇ ਡੀਸੀ ਵੱਲੋਂ ਹਦਾਇਤਾਂ ਜਾਰੀ, ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਲੈਣ ਦੀ ਹੋਵੇਗੀ ਪੂਰਨ ਮਨਾਹੀ

ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਸੇਵਾਵਾਂ ਲਈ ਹਲਫ਼ੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਕੁਝ ਦਫ਼ਤਰਾਂ/ਨਿੱਜੀ ਸੰਸਥਾਵਾਂ, ਸਕੂਲਾਂ ਨੇ ਫਿਰ ਤੋਂ ਹਲਫ਼ੀਆ ਬਿਆਨਾਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਹ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਹੈ।

What is an Affidavit? Learn What an Affidavit is Used For & More

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਲਫ਼ੀਆ ਬਿਆਨ ਬੰਦ ਕਰਕੇ ਸਵੈ ਘੋਸ਼ਣਾ ਪੱਤਰ ਸ਼ੁਰੂ ਕੀਤੇ ਗਏ ਸਨ ਤਾਂ ਜੋ ਲੋਕਾਂ ਨੂੰ ਬਿਨਾਂ ਵਜ੍ਹਾ ਤੋਂ ਸੇਵਾ ਕੇਂਦਰਾਂ ਦੇ ਚੱਕਰ ਨਾ ਮਾਰਨੇ ਪੈਣ। ਉਹਨਾਂ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕੁਝ ਦਫ਼ਤਰਾਂ ਵੱਲੋਂ ਅਜੇ ਵੀ ਹਲਫ਼ੀਆ ਬਿਆਨਾਂ ਦੀ ਮੰਗ ਕੀਤੀ ਜਾਂਦੀ ਹੈ ਜੋ ਕਿ ਪੂਰੀ ਤਰ੍ਹਾਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਹੈ।

ਉਹਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੂਦਨ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਈ -ਸੇਵਾ ਪੋਰਟਲਾਂ ਰਾਹੀਂ ਡਿਜੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ/ਦਸਤਾਵੇਜਾਂ ਤੇ ਕਿਸੇ ਵੀ ਤਰ੍ਹਾਂ ਦੇ ਭੌਤਿਕ ਦਸਤਖਤਾਂ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ ਹੋਵੇਗੀ ਅਤੇ ਇਨ੍ਹਾਂ ਦੀ ਵੈਰੀਫਿਕੇਸ਼ਨ ਜਾਂ ਪ੍ਰਮਾਣਿਕਤਾ ਵੈਲ ਲਿੰਕ https://esewa.punjab.gov.in/certificateVerification ਤੇ ਦਸਤਾਵੇਜ ਸੀਰੀਅਲ ਨੰਬਰ ਦੀ ਵਰਤੋਂ ਕਰਕੇ ਚੈਕ ਕੀਤੀ ਜਾ ਸਕਦੀ ਹੈ।

ਜੇਕਰ ਇਸ ਵਿੱਚ ਮੌਜੂਦਾ ਵੇਰਵਿਆਂ ਦੀ ਤੁਲਨਾ ਵਿੱਚ ਅੰਤਰ ਪਾਇਆ ਜਾਂਦਾ ਹੈ ਤਾਂ ਉਹ ਸਰਟੀਫਿਕੇਟ/ ਦਸਤਾਵੇਜ ਅਵੈਧ ਸਮਝਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਜੀਟਲ ਸਾਈਨ ਹੋਣ ਤੋਂ ਬਾਅਦ ਪ੍ਰਾਰਥੀ ਆਪਣੇ ਸਰਟੀਫਿਕੇਟ ਐਸ:ਐਮ:ਐਸ/ ਈ ਮੇਲ ’ਤੇ ਲਿੰਕ ਭੇਜਿਆ ਜਾਵੇਗਾ। ਇੱਥੋਂ ਉਹ ਪ੍ਰਾਪਤ ਹੋਏ ਲਿੰਕ ਰਾਹੀਂ ਸਿੱਧੇ ਤੌਰ ‘ਤੇ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੇ ਨਜਦੀਕੀ ਸੇਵਾ ਕੇਂਦਰ ਤੋਂ ਅਰਜੀ ਦੀ ਰਸੀਦ ਦਿਖਾ ਕੇ ਦਸਤਾਵੇਜ਼ ਦਾ ਪ੍ਰਿੰਟ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਈ ਸੇਵਾ ਪੋਰਟਲ https://esewa.punjab.gov.in ਰਾਹੀਂ “4ownload Your 3ertificate” ਲਿੰਕ ਤੇ ਜਾ ਕੇ ਪ੍ਰਿੰਟ ਕਢਵਾਇਆ ਜਾ ਸਕਦਾ ਹੈ।

Leave a Reply

Your email address will not be published.