ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਬਿਕਰਮ ਮਜੀਠੀਆ
By
Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਹਨ। ਮਜੀਠੀਆ ਨੇ ਕਿਹਾ ਕਿ ਸ੍ਰੀ ਦੁਰਗਿਆਣਾ ਮੰਦਿਰ ਨਤਮਸਤਕ ਹੋ ਕੇ ਉਹਨਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

ਇਸ ਮੌਕੇ ਉਹਨਾਂ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ।

ਉੱਧਰ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪ੍ਰਚਾਰ ਨੂੰ ਅੱਧ ਵਿਚਾਲੇ ਛੱਡ ਕੇ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ।
